ਸ੍ਰੀਨਗਰ, 18 ਨਵੰਬਰ (ਦੇਸ਼ ਕਲਿੱਕ ਬਿਓਰੋ)-
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਅੱਜ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਫ਼ੌਜੀਆਂ ਦੀ ਮੌਤ ਹੋ ਗਈ।
ਪੁਲਸ ਨੇ ਦੱਸਿਆ ਕਿ ਕੁਪਵਾੜਾ ਦੇ ਮਾਛਿਲ ਸੈਕਟਰ ਦੀ ਅਲਮੋਰਾ ਚੌਕੀ 'ਤੇ ਬਰਫੀਲੇ ਤੂਫਾਨ ਕਾਰਨ 56 ਰਾਸ਼ਟਰੀ ਰਾਈਫਲਜ਼ (ਆਰਆਰ) ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, "ਲਾਸ਼ਾਂ ਨੂੰ ਮਿਲਟਰੀ ਹਸਪਤਾਲ ਡ੍ਰਗਮੁੱਲਾ ਲਿਆਂਦਾ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।"ਏਜੰਸੀ