ਸੰਗਰੂਰ: 19 ਨਵੰਬਰ, ਦਲਜੀਤ ਕੌਰ
ਵਿਦਿਆਰਥੀਆਂ ਦੇ ਹੱਕਾਂ ਲਈ ਵਿੱਢੇ ਸੰਘਰਸ਼ ਕਾਰਨ ਡੀ.ਟੀ.ਐੱਫ਼. ਪੰਜਾਬ ਜ਼ਿਲ੍ਹਾ ਇਕਾਈ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਾਤਾ ਸਿੰਘ ਨਮੋਲ ਦੀਆਂ ਨਜਾਇਜ ਤੇ ਜਬਰੀ ਬਦਲੀਆਂ ਕਰ ਦਿੱਤੀਆਂ ਹਨ। ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨ ਬਦਲੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਿੱਖਿਆ ਵਿਭਾਗ ਨੇ ਸਾਡੇ ਸਤਿਕਾਰਯੋਗ ਆਗੂਆਂ ਦੀ ਜਬਰੀ ਬਦਲੀ ਕਰਕੇ ਸੰਘਰਸ਼ ਨੂੰ ਦਬਾਉਣ ਦੀ ਘਿਨਾਉਣੀ ਕਾਰਵਾਈ ਕੀਤੀ ਹੈ।
ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਇਸ ਘਿਨਾਉਣੇ ਕਾਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਇਸ ਖਿਲਾਫ਼ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰਿਆਂ ਦਾ ਐਲਾਨ ਕਰਦਾ ਹੈ।
ਅੱਜ 19 ਨਵੰਬਰ ਨੂੰ 3:30ਵਜੇ ਪੰਜਾਬ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਟਰਜ਼ 'ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਸਮੂਹ ਅਧਿਆਪਕ ਸਾਥੀਆਂ ਨੂੰ ਇਸ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਜਾਂਦੀ ਹੈ।(MOREPIC1)(MOREPIC2)