ਦਲਜੀਤ ਕੌਰ
ਸੰਗਰੂਰ, 21 ਨਵੰਬਰ, 2022: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ 23 ਨਵੰਬਰ ਨੂੰ ਐਸ ਆਈ ਐਸ ਸਕਿਓਰਟੀ ਅਤੇ ਇੰਟੈਲੀਜੈਂਸ ਸਰਵਿਸਿਜ਼ ਲਿਮਟਿਡ ਕੰਪਨੀ ਵੱਲੋਂ ਸਕਿਓਰਟੀ ਗਾਰਡ ਆਸਾਮੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਬੀ.ਡੀ.ਪੀ.ਓ ਦਫ਼ਤਰ ਭਵਾਨੀਗੜ੍ਹ ਵਿਖੇ ਲਗਾਏ ਜਾ ਰਹੇ ਇਸ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਮੁੰਡਿਆਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਉਮਰ ਸੀਮਾ 21 ਤੋਂ 37 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 5 ਫੁਟ 7 ਇੰਚ, ਭਾਰ 56 ਕਿਲੋ, ਛਾਤੀ 80 ਸੈਂਟੀਮੀਟਰ ਤੋਂ 85 ਸੈਂਟੀਮੀਟਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੇਟ ਕਾਪੀਆਂ ਅਤੇ ਬਾਇਓ ਡਾਟਾ ਲੈ ਕੇ ਬੀ.ਡੀ.ਪੀ.ਓ ਦਫ਼ਤਰ, ਭਵਾਨੀਗੜ੍ਹ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸਾਮੀਆਂ ਦੀ ਗਿਣਤੀ 200 ਹੈ ਅਤੇ ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:00 ਵਜੇ ਤੱਕ ਹੋਵੇਗਾ ਅਤੇ ਤਨਖਾਹ 13000 ਤੋਂ 16000 ਹੋਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਵਿਅਕਤੀਆਂ ਨੂੰ ਪੰਜਾਬ ਅਤੇ ਪੰਜਾਬ ਤੋਂ ਬਾਹਰ ਕਿਸੇ ਵੀ ਜਗ੍ਹਾ ਉਤੇ ਤੈਨਾਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 98153-51555 'ਤੇ ਸੰਪਰਕ ਕੀਤਾ ਜਾ ਸਕਦਾ ਹੈ।