ਵੈਲਿੰਗਟਨ,22 ਨਵੰਬਰ,ਦੇਸ਼ ਕਲਿਕ ਬਿਊਰੋ:
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖ਼ਰੀ ਫੈਸਲਾਕੁੰਨ ਮੈਚ ਅੱਜ ਮੰਗਲਵਾਰ ਨੂੰ ਨੇਪੀਅਰ 'ਚ ਖੇਡਿਆ ਜਾਵੇਗਾ। ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਵੈਲਿੰਗਟਨ 'ਚ ਹੋਏ ਪਹਿਲੇ ਟੀ-20 'ਚ ਟਾਸ ਵੀ ਨਹੀਂ ਹੋ ਸਕਿਆ ਸੀ। ਇਸ ਦੇ ਨਾਲ ਹੀ ਦੂਜੇ ਟੀ-20 ਮੈਚ ਵਿੱਚ ਭਾਰਤੀ ਟੀਮ ਨੇ 65 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਹੁਣ ਭਾਰਤੀ ਟੀਮ ਸੀਰੀਜ਼ ਨਹੀਂ ਗੁਆ ਸਕਦੀ ਪਰ ਸੀਰੀਜ਼ 'ਤੇ ਕਬਜ਼ਾ ਕਰਨ ਲਈ ਉਸ ਨੂੰ ਆਖਰੀ ਮੈਚ ਜਿੱਤਣਾ ਹੋਵੇਗਾ।ਜੇਕਰ ਭਾਰਤ ਜਿੱਤਦਾ ਹੈ, ਤਾਂ ਉਹ ਲਗਾਤਾਰ ਦੂਜੀ ਟੀ-20 ਸੀਰੀਜ਼ ਲਈ ਨਿਊਜ਼ੀਲੈਂਡ ਨੂੰ ਉਸਦੇ ਘਰੇਲੂ ਮੈਦਾਨ 'ਤੇ ਹਰਾ ਦੇਵੇਗਾ। ਇਸ ਤੋਂ ਪਹਿਲਾਂ 2020 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਉਸਦੇ ਘਰੇਲੂ ਮੈਦਾਨ 'ਤੇ ਟੀ-20 ਸੀਰੀਜ਼ ਹਰਾਇਆ ਸੀ।ਟੀਵੀ 'ਤੇ ਤੀਜਾ ਮੈਚ ਦੇਖਿਆ ਜਾ ਸਕਦਾ ਹੈ। ਇਸ ਮੈਚ ਦਾ ਡੀਡੀ ਸਪੋਰਟਸ 'ਤੇ ਲਾਈਵ ਟੈਲੀਕਾਸਟ ਦੇਖਿਆ ਜਾ ਸਕਦਾ ਹੈ।ਇਸ ਮੈਚ ਨੂੰ ਫਾਇਰ ਸਟਿਕ ਰਾਹੀਂ ਐਮਾਜ਼ਾਨ ਪ੍ਰਾਈਮ ਟੀਵੀ 'ਤੇ ਵੀ ਲਾਈਵ ਦੇਖਿਆ ਜਾ ਸਕਦਾ ਹੈ।ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12 ਵਜੇ ਸ਼ੁਰੂ ਹੋਵੇਗਾ। ਟਾਸ ਸਵੇਰੇ 11:30 ਵਜੇ ਹੋਵੇਗਾ।