Hindi English Tuesday, 29 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਸਿਹਤ ਵਿਭਾਗ ਵਲੋਂ ਸਵਾ ਚਾਰ ਲੱਖ ਘਰਾਂ ਦਾ ਸਰਵੇ, 13 ਹਜ਼ਾਰ ਘਰਾਂ ਵਿਚੋਂ ਮਿਲਿਆ ਲਾਰਵਾ

Updated on Tuesday, November 22, 2022 15:02 PM IST

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਖੜਾ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਮੋਹਾਲੀ,  22 ਨਵੰਬਰ , ਦੇਸ਼ ਕਲਿੱਕ ਬਿਓਰੋ :  

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦਸਿਆ ਕਿ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 4,24,833 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। 13081 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 2165 ਚਲਾਨ ਕੀਤੇ ਗਏ ਹਨ। ਇਸ ਸਮੇਂ ਦੌਰਾਨ ਡੇਂਗੂ ਬੁਖ਼ਾਰ ਦੇ 1619 ਕੇਸ ਮਿਲੇ ਹਨ ਜਿਨ੍ਹਾਂ ਵਿਚੋਂ ਇਸ ਵੇਲੇ 274  ਐਕਟਿਵ ਮਾਮਲੇ ਹਨ। ਡਾ. ਆਦਰਸ਼ਪਾਲ ਕੌਰ ਮੁਤਾਬਕ ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਵਿਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 1362014 ਕੰਟੇਨਰ ਚੈੱਕ ਕੀਤੇ ਗਏ ਅਤੇ 16821 ਕੰਟੇਨਰਾਂ ਵਿਚੋਂ ਲਾਰਵਾ ਮਿਲਿਆ।
ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕ ਸਮਝਦੇ ਹਨ ਕਿ ਇਨ੍ਹੀਂ ਦਿਨੀਂ ਹਲਕੀ ਠੰਢ ਦੀ ਸ਼ੁਰੂਆਤ ਕਾਰਨ ਡੇਂਗੂ ਵਾਲਾ ਮੱਛਰ ਨਹੀਂ ਫੈਲਦਾ ਜਦਕਿ ਇਨ੍ਹੀਂ ਦਿਨੀਂ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜਦ ਨਗਰ ਕੌਂਸਲ ਦੀ ਟੀਮ ਗਲੀ-ਮੁਹੱਲੇ ਵਿਚ ਫ਼ੌਗਿੰਗ ਕਰਨ ਲਈ ਆਉਂਦੀ ਹੈ ਤਾਂ ਘਰਾਂ ਦੇ ਦਰਵਾਜ਼ੇ ਤੇ ਤਾਕੀਆਂ ਖੁਲ੍ਹੇ ਰੱਖੇ ਜਾਣ ਤਾਕਿ ਮੱਛਰ ਦਾ ਖ਼ਾਤਮਾ ਹੋ ਸਕੇ।
     ਡਾ. ਆਦਰਸ਼ਪਾਲ ਕੌਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲਵਿਚ ਜਾ ਕੇ ਜਾਂਚ ਕਰਵਾਈਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।  
ਡੇਂਗੂ ਬੁਖ਼ਾਰ ਦੇ ਲੱਛਣ
 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।

ਵੀਡੀਓ

ਹੋਰ
Have something to say? Post your comment
X