ਮੋਰਿੰਡਾ , 22 ਨਵੰਬਰ ( ਭਟੋਆ)
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ ਪਹਿਲਕਦਮੀ ਕਰਦਿਆਂ ਹੋਇਆ ਪ੍ਰਾਇਮਰੀ ਸਿਹਤ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਿਹਤ ਵਿਭਾਗ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੋਇਆ ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ 31 ਦਸੰਬਰ, 2022 ਤੱਕ ਜਿਲ੍ਹਾ ਰੂਪਨਗਰ ਦੀਆਂ 14 ਮੁੱਢਲਾ ਸਿਹਤ ਕੇਂਦਰਾਂ ਜਿਹਨਾਂ ਵਿੱਚ 13 ਰੂਰਲ ਪੀ.ਐਚ.ਸੀਜ. ਅਤੇ 1 ਅਰਬਨ ਪੀ.ਐਚ.ਸੀ. ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਸਬੰਧਤ ਵਿਭਾਗਾਂ ਵੱਲੋਂ ਉਹਨਾਂ ਦੀਆਂ ਜਰੂਰਤਾਂ ਮੁਤਾਬਿਕ ਡਿਮਾਂਡ ਦੇਣ ਦੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਇਸ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਨੇਪੜੇ ਚਾੜਿਆ ਜਾ ਸਕੇ।
ਇਨ੍ਹਾਂ ਮੁੱਢਲਾ ਸਿਹਤ ਕੇਂਦਰਾਂ ਵਿੱਚ ਬਹਿਰਾਮਪੁਰ ਜਿੰਮੀਦਾਰਾਂ ,ਪੁਰਖਾਲੀ,) ਸੁਰਤਾਪੁਰ ਫਾਰਮ ,ਅਮਰਾਲੀ, ਬੂਰਮਾਜਰਾ, ਢੇਰ, ਕਥੇੜਾ, ਕੀਰਤਪੁਰ ਸਾਹਿਬ ,ਭਲਾਣ,ਸਹਿਜੋਵਾਲ ,ਅਬਿਆਣਾ , ਝਾਂਡੀਆਂ,ਕਾਹਨਪੁਰ ਖੂਹੀ ਅਤੇ ਅਰਬਨ ਪੀ.ਐਚ.ਸੀ.ਕੋਟਲਾ ਨਿਹੰਗ ਸ਼ਾਮਲ ਹਨ।
ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਅੰਜੂ, ਜਿਲ੍ਹਾ ਪ੍ਰੋਗਰਾਮ ਮੈਨੇਜਰ ਡੌਲੀ ਸਿੰਗਲਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ।