ਨਵੀਂ ਦਿੱਲੀ,23 ਨਵੰਬਰ,ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਪਾਲਮ ਇਲਾਕੇ 'ਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦਾ ਕਤਲ ਹੋਣ ਦੀ ਖ਼ਬਰ ਹੈ। ਮੀਡੀਆ ਵਿੱਚ ਆਈਆਂ ਖਬਰਾਂ ਮੁਤਾਬਕ ਪਰਿਵਾਰ ਦੇ ਚਾਰੇ ਮੈਂਬਰਾਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਰਨ ਵਾਲਿਆਂ ਵਿੱਚ ਦੋ ਭੈਣਾਂ, ਉਨ੍ਹਾਂ ਦੇ ਪਿਤਾ ਅਤੇ ਦਾਦੀ ਸ਼ਾਮਲ ਹਨ। ਕਤਲ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਤਲ ਘਰ ਵਿੱਚ ਹੀ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਜੋ ਕਿ ਨਸ਼ੇ ਦਾ ਆਦੀ ਹੈ, ਨੇ ਕਥਿਤ ਤੌਰ 'ਤੇ ਆਪਣੀਆਂ ਭੈਣਾਂ, ਪਿਤਾ ਅਤੇ ਦਾਦੀ ਦਾ ਕਤਲ ਕੀਤਾ ਅਤੇ ਹੁਣ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਕ ਔਰਤ ਫਰਸ਼ 'ਤੇ ਪਈ ਮਿਲੀ, ਘਰ ਦੇ ਦੋ ਮੈਂਬਰਾਂ ਦਾ ਬਾਥਰੂਮ ਵਿਚ ਕਤਲ ਹੋਇਆ ਪਾਇਆ ਗਿਆ।ਜਾਣਕਾਰੀ ਅਨੁਸਾਰ 22 ਨਵੰਬਰ ਨੂੰ ਰਾਤ ਕਰੀਬ 10:30 ਵਜੇ ਪੁਲਿਸ ਸਟੇਸ਼ਨ ਪਾਲਮ ਵਿੱਚ ਇੱਕ ਫੋਨ ਆਇਆ ਅਤੇ ਜਦੋਂ ਪੁਲਿਸ ਮੌਕੇ ਉੱਤੇ ਪਹੁੰਚੀ ਤਾਂ ਇੱਕ ਘਰ ਵਿੱਚ ਇੱਕ ਹੀ ਪਰਿਵਾਰ ਦੇ ਚਾਰ ਜੀਅ ਮ੍ਰਿਤਕ ਪਾਏ ਗਏ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੁਲਜ਼ਮ ਜੋ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਉਸਨੂੰ ਕਾਲ ਕਰਨ ਵਾਲੇ ਅਤੇ ਉਸਦੇ ਰਿਸ਼ਤੇਦਾਰਾਂ ਨੇ ਫੜ ਲਿਆ।
ਜ਼ਿਕਰਯੋਗ ਹੈ ਕਿ ਦੋਸ਼ੀ ਕੇਸ਼ਵ ਇੱਕ ਨਸ਼ਾ ਛੁਡਾਊ ਕੇਂਦਰ ਤੋਂ ਹਾਲ ਹੀ ਵਿੱਚ ਵਾਪਸ ਆਇਆ ਸੀ ਤੇ ਆਉਣ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ।