ਮੋਹਾਲੀ: 23 ਨਵੰਬਰ: ਦੇਸ਼ ਕਲਿੱਕ ਬਿਓਰੋ
ਰਿਆਤ ਬਾਹਰਾ ਯੂਨੀਵਰਸਿਟੀ ਦੇ 2 ਐਨਐਸਐਸ ਕੈਡਿਟਸ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਰਾਸ਼ਟਰੀ ਏਕਤਾ ਕੈਂਪ ਦੌਰਾਨ ਮੈਡਲ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ ,ਇਸ ਕੈਂਪ ਵਿੱਚ ਦੇਸ਼ ਭਰ ਤੋਂ ਆਏ 200 ਤੋਂ ਵੱਧ ਐਨਐਸਐਸ ਕੈਡਿਟਸ ਨੇ ਸਮੂਲੀਅਤ ਕੀਤੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਐਨਐਸਐਸ ਦੇ 2 ਕੈਡਿਟਸ ਰੋਹਿਤ ਕੁਮਾਰ ਅਤੇ ਬਿੰਨੀ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਹੋਏ ਇਸ ਰਾਸ਼ਟਰੀ ਏਕਤਾ ਕੈਂਪ ਵਿੱਚ ਭਾਗ ਲਿਆ ਸੀ।
ਇਸ ਦੌਰਾਨ ਕੈਡਿਟਸ ਦੇ ਪੋਸਟਰ ਮੇਕਿੰਗ, ਸਲੋਗਨ, ਖੇਡਾਂ, ਮਾਹਿਰ ਲੈਕਚਰ, ਡਾਂਸ, ਗਾਇਨ ਮੁਕਾਬਲੇ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨਾਂ ਵਿੱਚ ਰਿਆਤ ਬਾਹਰਾ ਯੂਨੀਵਰਸਿਟੀ ਦੇ ਕੈਡਿਟਸ ਨੇ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦੇ ਹੋਏ ਮੈਡਲ ਜਿੱਤ ਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ।
ਇਸ ਮੌਕੇ ਐਨਐਸਐਸ ਕੋਆਰਡੀਨੇਟਰ ਪ੍ਰੋ. (ਮੇਜਰ) ਏਐਸ ਚਾਹਲ ਨੇ ਵੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ।