ਮੋਰਿੰਡਾ 24 ਨਵੰਬਰ ( ਭਟੋਆ )
ਏਂਜਲਸ ਵਰਲਡ ਸਕੂਲ, ਮੋਰਿੰਡਾ ਦੀ ਸਕੇਟਿੰਗ ਦੀ ਟੀਮ ਦੇ ਵਿਦਿਆਰਥੀ ਕੁੰਵਰਵੀਰ ਸਿੰਘ ਨੇ ਮੁਹਾਲੀ ਵੈਲੋਸਿਟੀ ਸਕੇਟਿੰਗ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਦੀਪਿਕਾ ਸ਼ਰਮਾਂ ਨੇ ਦੱਸਿਆ ਕਿ ਵੈਲੋਸਿਟੀ ਸਕੇਟਿੰਗ ਕਲੱਬ ਮੋਹਾਲੀ ਵੱਲੋਂ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਇੰਟਰ ਸਕੂਲ ਓਪਨ ਰੋਲਰ ਚੈਂਪੀਅਨਸ਼ਿਪ ਸ਼ਿਸ਼ੂ ਨਿਕੇਤਨ ਪਬਲਿਕ ਸਕੂਲ ਸੈਕਟਰ 66 ,ਮੋਹਾਲੀ ਵਿਖੇ ਕਰਵਾਈ ਗਈ, ਜਿਸ ਵਿਚ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ। ਏਂਜਲਜ਼ ਵਰਲਡ ਸਕੂਲ ਦੇ ਵਿਦਿਆਰਥੀ ਕੁੰਵਰਵੀਰ ਸਿੰਘ ਨੇ 300 ਮੀਟਰ ਸਕੇਟਿੰਗ ਰੇਸ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤ ਕੇ ਮੋਰਿੰਡਾ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਏਂਜਲਸ ਵਰਲਡ ਸਕੂਲ ਦੇ ਪੰਜ ਵਿਦਿਆਰਥੀਆਂ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਰੋਪੜ ਵਿਖੇ ਕਰਵਾਏ ਗਏ ਜਿਲਾ ਪੱਧਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਜਿੱਤ ਹਾਸਲ ਕਰਨ ਉਪਰੰਤ ਸੰਗਰੂਰ ਵਿੱਚ ਸੂਬਾ ਪੱਧਰੀ ਹੋਏ ਮੁਕਾਬਲਿਆਂ ਵਿੱਚ ਵੀ ਭਾਗ ਲੈਕੇ ਸ਼ਾਨਦਾਰ ਪ੍ਦਰਸ਼ਨ ਕੀਤਾ ਹੈ।
ਏਂਜਲਸ ਵਰਲਡ ਸਕੂਲ ਦੇ ਡਾਇਰੈਕਟਰ ਸ੍ਰੀ ਯੂ. ਐਸ. ਢਿੱਲੋਂ ਅਤੇ ਪ੍ਰਿੰਸੀਪਲ ਸ੍ਰੀਮਤੀ ਦੀਪਿਕਾ ਸ਼ਰਮਾ ਵੱਲੋਂ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰ ਅਤੇ ਸਟੇਟ ਪੱਧਰ ਤੇ ਹੋਈ ਜਿੱਤ ਲਈ ਸਕੂਲ ਦੇ ਸਪੋਰਟਸ ਅਧਿਆਪਕ ਸ੍ਰੀਮਾਨ ਦੀਪਕ ਬਿਸ਼ਟ ਅਤੇ ਸ੍ਰੀਮਾਨ ਮਹਿੰਦਰ ਸਿੰਘ ਸਮੇਤ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਖੇਡਾਂ ਜਿਵੇਂ ਕ੍ਰਿਕਟ, ਸਕੇਟਿੰਗ, ਬਾਸਕਟਬਾਲ, ਫੁੱਟਬਾਲ ਅਤੇ ਹੋਰ ਬਹੁਤ ਸਾਰੀਆਂ ਖੇਡਾਂ ਵਿੱਚ ਭਾਗ ਲੈ ਰਹੇ ਹਨ, ਜਿਨ੍ਹਾਂ ਵੱਲੋਂ ਵੱਖ ਵੱਖ ਮੁਕਾਬਲਿਆਂ ਵਿੱਚ ਚੰਗੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਹਨ।