ਨੂਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ :
ਹਰਿਆਣਾ ਵਿੱਚ ਦਰਦਨਾਇਕ ਘਟਨਾ ਸਾਹਮਣੇ ਆਈ ਹੈ ਇਕ ਔਰਤ ਨੇ ਆਪਣੇ ਬੱਚਿਆ ਸਮੇਤ ਪਾਣੀ ਵਾਲੀ ਟੈਂਕੀ ਵਿੱਚ ਛਾਲ ਮਾਰ ਦਿੱਤੀ, ਜਿਸ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਿਆਣਾ ’ਚ ਨੂਹ ਜ਼ਿਲ੍ਹੇ ਦੇ ਪਿੰਡ ਖੇੜਾ ਵਿੱਚ ਇਕ ਔਰਤ ਤਿੰਨ ਬੱਚਿਆਂ ਸਮੇਤ ਘਰ ਵਿੱਚ ਬਣੀ ਪਾਣੀ ਟੈਂਕੀ ਵਿੱਚ ਛਾਲ ਮਾਰ ਦਿੱਤੀ। ਪਾਣੀ ਵਿੱਚ ਡੁੱਬਣ ਕਾਰਨ ਤਿੰਨੋਂ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ ਔਰਤ ਨੂੰ ਗੰਭੀਰ ਹਾਲਤ ਵਿੱਚ ਪਾਣੀ ਤੋਂ ਬਾਹਰ ਕੱਢ ਲਿਆ। ਔਰਤ ਨੂੰ ਇਲਾਜ ਕਰਾਉਣ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਬੱਚਿਆਂ ਦੀ ਪਹਿਚਾਣ 10 ਸਾਲਾ ਸ਼ਬਾਨਾ, 8 ਸਾਲਾ ਸਾਦ ਅਤੇ 4 ਮਹੀਨੇ ਦਾ ਇਕਰਾਰ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।