ਨਵੀਂ ਦਿੱਲੀ, 27 ਨਵੰਬਰ, ਦੇਸ਼ ਕਲਿੱਕ ਬਿਓਰੋ :
ਗੁਜਰਾਤ ਦੇ ਪੋਰਬੰਦਰ 'ਚ ਚੋਣ ਡਿਊਟੀ ਵਿੱਚ ਤੈਨਾਤ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਜਵਾਨਾਂ ਵਿਚਾਲੇ ਹੋਈ ਝੜਪ ਖੂਨੀ ਰੂਪ ਧਾਰ ਗਈ ਜਿਸ ਦੋ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਿਸੇ ਗੱਲ ਨੂੰ ਲੈ ਕੇ ਹੋਈ ਝੜਪ ਤੋਂ ਬਾਅਦ ਜਵਾਨਾਂ ਵਿਚਾਲੇ ਗੋਲੀਬਾਰੀ ਹੋਈ, ਜਿਸ ਵਿਚ ਦੋ ਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ। ਇਸ ਦੇ ਨਾਲ ਹੀ ਜ਼ਖਮੀ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਦੀ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਜਿਨ੍ਹਾਂ ਜਵਾਨਾਂ ਵਿਚਾਲੇ ਇਹ ਝੜਪ ਅਤੇ ਉਸ ਤੋਂ ਬਾਅਦ ਗੋਲੀਬਾਰੀ ਹੋਈ ਸੀ, ਉਹ ਚੋਣ ਡਿਊਟੀ ਲਈ ਆਏ ਸਨ। ਜਵਾਨ ਨੇ ਏਕੇ 47 ਨਾਲ ਆਪਣੇ ਸਾਥੀਆਂ 'ਤੇ ਗੋਲੀਬਾਰੀ ਕੀਤੀ। ਹਾਲਾਂਕਿ ਗੋਲੀਬਾਰੀ ਦੇ ਸਮੇਂ ਕੋਈ ਵੀ ਜਵਾਨ ਡਿਊਟੀ 'ਤੇ ਨਹੀਂ ਸੀ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ ਸਬੰਧੀ ਮ੍ਰਿਤਕ ਸਿਪਾਹੀ ਦੇ ਸਾਥੀਆਂ ਅਤੇ ਹੋਰ ਧੜਿਆਂ ਦੇ ਸਿਪਾਹੀਆਂ ਤੋਂ ਵੀ ਪੁੱਛਗਿੱਛ ਕਰ ਰਹੇ ਹਨ।