ਜੈਪੁਰ,27 ਨਵੰਬਰ,ਦੇਸ਼ ਕਲਿਕ ਬਿਊਰੋ:
ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਦੇ ਕੁਮਹੇਰ ਥਾਣਾ ਖੇਤਰ ਦੇ ਸਿਕਰੋਰਾ ਪਿੰਡ 'ਚ ਦੇਰ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਗੋਲੀ ਲੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਤਿੰਨੋਂ ਮ੍ਰਿਤਕ ਸਕੇ ਭਰਾ ਸਨ। ਇਸ ਦੇ ਨਾਲ ਹੀ ਗੋਲੀ ਲੱਗਣ ਕਾਰਨ ਇਸੇ ਪਰਿਵਾਰ ਦੇ ਤਿੰਨ ਹੋਰ ਵਿਅਕਤੀ ਜ਼ਖ਼ਮੀ ਵੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।ਪੁਲੀਸ ਨੇ ਲਾਸ਼ਾਂ ਨੂੰ ਸਥਾਨਕ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਕਾਰਨ ਉਥੇ ਤਣਾਅ ਫੈਲ ਗਿਆ। ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।ਪੁਲਸ ਮੁਤਾਬਕ ਇਹ ਘਟਨਾ ਭਰਤਪੁਰ ਜ਼ਿਲੇ ਦੇ ਕੁਮਹੇਰ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਸਿਕਰੋਰਾ 'ਚ ਵਾਪਰੀ। ਉੱਥੇ ਆਪਸੀ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਲੜਾਈ ਹੋ ਗਈ। ਇਸ 'ਤੇ ਇਕ ਪਾਸਿਓਂ ਇਕ ਨੌਜਵਾਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸੁੱਤੇ ਪਏ ਪਰਿਵਾਰ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਤਿੰਨ ਸਕੇ ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਔਰਤਾਂ ਸਮੇਤ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਵਿੱਚ ਹਲਚਲ ਮਚ ਗਈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਬਾਅਦ 'ਚ ਪਿੰਡ ਵਾਸੀਆਂ ਨੇ ਤੁਰੰਤ ਪੁਲਸ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਅਤੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਗਿਆ। ਉਥੋਂ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਗੰਭੀਰ ਹਾਲਤ ਵਿਚ ਜੈਪੁਰ ਰੈਫਰ ਕਰ ਦਿੱਤਾ ਗਿਆ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕੁਮਹੇਰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।