ਸੰਘਰਸ਼ ਸ਼ੁਰੂ ਕਰਨ ਲਈ ਮੀਟਿੰਗਾਂ ਦਾ ਦੌਰ ਸ਼ੁਰੂ
ਮੋਰਿੰਡਾ 28 ਨਵੰਬਰ ( ਭਟੋਆ)
ਐਨ ਐਸ ਕਿਉਂ ਐਫ ਵੋਕੇਸ਼ਨਲ ਅਧਿਆਪਕ ਯੂਨੀਅਨ ਨੇ ਸਕੂਲਾਂ ਵਿੱਚ ਕੰਪਨੀਆਂ ਵੱਲੋਂ ਕੀਤੇ ਜਾ ਰਹੇ ਸ਼ੋਸ਼ਣ ਸਰਕਾਰ ਵੱਲੋਂ ਕੰਪਨੀਆਂ ਵਿਰੁੱਧ ਕੋਈ ਕਦਮ ਨਹੀਂ ਚੁੱਕਿਆ ਗਿਆ ਤੇ ਨਾ ਹੀ ਅਧਿਆਪਕਾਂ ਦੀਆ ਤਨਖ਼ਾਹਾਂ ‘ਚ ਵਾਧਾ ਕੀਤਾ ਗਿਆ, ਸਰਕਾਰ ਆਪਣੇ ਵਾਅਦੇ ਤੋ ਭੱਜਦੀ ਨਜ਼ਰ ਆ ਰਹੀ ਹੈ, ਜਿਸ ਕਾਰਨ ਯੂਨੀਅਨ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ।
ਯੂਨੀਅਨ ਵੱਲੋਂ ਇੱਥੇ ਪ੍ਰੈੱਸ ਨੋਟ ਜਾਰੀ ਕਰਦਿਆਂ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਤੇ ਜ਼ਿਲ੍ਹਾ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਆਊਟਸੋਰਸਿੰਗ ਨੂੰ ਜਿੱਥੇ ਸਰਕਾਰ ਬੰਦ ਕਰਕੇ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਗੱਲ ਕਰ ਰਹੀ ਹੈ। ਅਧਿਆਪਕਾਂ ਦੀਆਂ ਮੁੱਖ ਮੰਗਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਐਨ ਐਸ ਕਿਉਂ ਐਫ ਅਧਿਆਪਕਾਂ ਦੇ ਨੌਕਰੀ ਨੂੰ ਸੁਰੱਖਿਅਤ ਕਰਨ ਲਈ ਨੀਤੀ ਬਣਾਈ ਜਾਵੇ, ਐਨ ਐਸ ਕਿਉਂ ਐਫ ਅਧਿਆਪਕਾਂ ਨੂੰ ਕੰਮ ਦੇ ਆਧਾਰ ਤੇ ਪੂਰਾ ਸਕੇਲ ਦਿੱਤਾ ਜਾਵੇ, ਅਧਿਆਪਕਾਂ ਨੂੰ ਮੈਡੀਕਲ ਛੁੱਟੀ ਦਿੱਤੀ ਜਾਵੇ, ਅਧਿਆਪਕਾਂ ਦੀ ਬਦਲੀ ਦਾ ਪ੍ਰਬੰਧ ਕੀਤਾ ਜਾਵੇ ਆਦਿ ਮੰਗਾਂ ਸ਼ਾਮਲ ਹਨ।
ਉੱਥੇ ਹੀ ਚੁੱਪ ਚੁਪੀਤੇ ਪੰਜਾਬ ਸਰਕਾਰ 350 ਦੇ ਕਰੀਬ ਨਵੀਆਂ ਭਰਤੀਆਂ ਸਰਕਾਰੀ ਸਕੂਲਾਂ ਵਿੱਚ ਆਊਟਸੋਰਸਿੰਗ ਤੇ ਲਿਆਉਣ ਦੀ ਤਿਆਰੀ ਕਰ ਰਹੀ ਹੈ ਜੋ ਕਿ ਸਿੱਖਿਆ ਦੇ ਨਿੱਜੀਕਰਨ ਵੱਲ ਸਰਕਾਰ ਦਾ ਹੋਰ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਆਸਾਮ ਦੀਆਂ ਸਰਕਾਰਾਂ ਪਹਿਲਾਂ ਹੀ ਆਊਟਸੋਰਸਿੰਗ ਪ੍ਰਣਾਲੀ ਖ਼ਤਮ ਕਰਕੇ ਇੱਕ ਸਾਂਝੀ ਸੋਸਾਇਟੀ ਬਣਾ ਚੁੱਕੀ ਹੈ , ਤਾਂ ਇੱਥੇ ਪੰਜਾਬ ਸਰਕਾਰ ਕਿਉਂ ਨਹੀਂ ਕਰ ਸਕਦੀ। ਸੂਬਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਸਾਰੇ ਲੀਡਰਾਂ ਨੇ ਕਿਹਾ ਸੀ ਕਿ ਪਹਿਲ ਦੇ ਆਧਾਰ ਤੇ ਸਰਕਾਰੀ ਸਕੂਲਾਂ ਵਿੱਚੋਂ ਕੰਪਨੀਆਂ ਨੂੰ ਬਾਹਰ ਕੱਢ ਕੇ ਐਨ ਐਸ ਕਿਉਂ ਐਫ ਵੋਕੇਸ਼ਨਲ ਅਧਿਆਪਕਾਂ ਦਾ ਹੱਲ ਕੀਤਾ ਜਾਵੇਗਾ, ਪਰ ਸਰਕਾਰ ਵੱਲੋਂ ਅਧਿਆਪਕਾ ਨੂੰ ਲਾਰਾ ਲੱਪਾ ਲਾਇਆ ਜਾ ਰਿਹਾ ਹੈ, ਉਨ੍ਹਾਂ ਦੱਸਿਆ ਕਿ ਪਹਿਲਾਂ 29-11-22 ਦੀ ਪੈਨਲ ਮੀਟਿੰਗ ਸੀ ਹੁਣ ਇਸ ਮੀਟਿੰਗ ਦਾ ਸਮਾ ਵੀ ਅੱਗੇ ਪਾ ਦਿੱਤਾ ਗਿਆ ਜਿੱਥੋਂ ਸਾਫ਼ ਪਤਾ ਲੱਗਦਾ ਹੈ ਕਿ ਸਰਕਾਰ ਐਨ ਐਸ ਕਿਊ ਐਫ ਅਧਿਆਪਕਾ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਸੱਤ ਮਹੀਨੇ ਲੰਘਣ ਦੇ ਬਾਵਜੂਦ ਵੀ ਐਨ ਐਸ ਕਿਉਂ ਐਫ ਅਧਿਆਪਕਾਂ ਦੀਆਂ ਮੁਸ਼ਕਿਲਾਂ ਦਾ ਕੋਈ ਨਹੀਂ ਹੋਇਆ, ਜਿਸ ਕਾਰਨ ਐਨ ਐਸ ਕਿਉਂ ਐਫ ਅਧਿਆਪਕਾਂ ਦਾ ਸਰਕਾਰ ਪ੍ਰਤੀ ਬਹੁਤ ਗ਼ੁੱਸਾ ਹੈ।