ਭੋਪਾਲ,29 ਨਵੰਬਰ,ਦੇਸ਼ ਕਲਿਕ ਬਿਊਰੋ:
ਮੱਧ ਪ੍ਰਦੇਸ਼ ਦੇ ਵਿਦਿਸ਼ਾ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਪ੍ਰੈੱਸ ਕਲੱਬ ਦੇ ਪ੍ਰਧਾਨ ਸਮੇਤ ਤਿੰਨ ਪੱਤਰਕਾਰਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਹ ਹਾਦਸਾ ਸਲਾਮਤਪੁਰ ਥਾਣੇ ਅਧੀਨ ਲੰਬਾਖੇੜਾ ਵਿਖੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਨੂੰ ਲੰਬਾਖੇੜਾ ਮੋੜ 'ਤੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਵਿਦਿਸ਼ਾ ਪ੍ਰੈਸ ਕਲੱਬ ਦੇ ਪ੍ਰਧਾਨ ਰਾਜੇਸ਼ ਸ਼ਰਮਾ ਵਾਸੀ ਖਰੀ ਫਾਟਕ ਰੋਡ ਵਿਦਿਸ਼ਾ, ਸੁਨੀਲ ਸ਼ਰਮਾ ਸਿੰਧੀ ਕਲੋਨੀ, ਨਰਿੰਦਰ ਦੀਕਸ਼ਿਤ ਵਾਸੀ ਆਰਐਮਪੀ ਨਗਰ ਦੀ ਮੌਤ ਹੋ ਗਈ।ਸੀਐਮ ਸ਼ਿਵਰਾਜ ਸਿੰਘ ਚੌਹਾਨ ਨੇ ਪੱਤਰਕਾਰਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਵਿਦਿਸ਼ਾ ਪ੍ਰੈੱਸ ਕਲੱਬ ਦੇ ਪ੍ਰਧਾਨ ਰਾਜੇਸ਼ ਸ਼ਰਮਾ ਅਤੇ ਸਾਥੀ ਪੱਤਰਕਾਰਾਂ ਸੁਨੀਲ ਸ਼ਰਮਾ ਅਤੇ ਨਰਿੰਦਰ ਦੀਕਸ਼ਿਤ ਦੀ ਹਾਦਸੇ 'ਚ ਮੌਤ ਦੀ ਦੁਖਦ ਖ਼ਬਰ ਪ੍ਰਾਪਤ ਹੋਈ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਸ ਗਹਿਰੇ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ।