ਮੋਰਿੰਡਾ, 30 ਨਵੰਬਰ ( ਭਟੋਆ)
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਕਵਿਤਾ ਉਚਾਰਨ ਮੁਕਾਬਲੇ ਕਰਵਏ । ਕਾਲਜ ਪ੍ਰਿੰਸੀਪਲ ਡਾ ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸਭ ਤੋਂ ਪਹਿਲਾ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਤੋਂ ਜਾਣੂ ਕਰਵਾਇਆ ਗਿਆ ਕਿ ਕਿਵੇਂ ਗੁਰੂ ਸਾਹਿਬ ਨੇ ਹਿੰਦੂ ਧਰਮ ਦੀ ਰੱਖਿਆ ਕਰਦਿਆਂ ਆਪਣਾ ਸੀਸ ਭੇਟ ਕੀਤਾ ਅਤੇ ਉਨ੍ਹਾਂ ਨੂੰ ਹਿੰਦ ਦੀ ਚਾਦਰ ਨਾਮ ਨਾਲ ਸੰਬੋਧਨ ਕੀਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਕਾਲਜ ਦੇ ਵੱਖ - ਵੱਖ ਵਿਭਾਗਾਂ ਵੱਲੋਂ ਪ੍ਰੋ ਸੁਨੀਤਾ ਰਾਣੀ ਦੀ ਅਗਵਾਈ ਹੇਠ ਪੋਸਟਰ ਮੇਕਿੰਗ ਤੇ ਕਵਿਤਾ ਉਚਾਰਨ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ 63 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਡਾ ਤੇਜਿੰਦਰ ਕੌਰ, ਡਾ ਮਮਤਾ ਅਰੋੜਾ, ਡਾ ਹਰਪ੍ਰੀਤ ਕੌਰ ਅਤੇ ਅਣਖ ਸਿੰਘ ਆਦਿ ਹਾਜਰ ਸਨ ।