ਗਾਂਧੀਨਗਰ, 1 ਦਸੰਬਰ, ਦੇਸ਼ ਕਲਿਕ ਬਿਊਰੋ :
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਭਾਰਤੀ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਸਵੇਰੇ 8 ਵਜੇ ਰਾਜਕੋਟ ਦੇ ਪੋਲਿੰਗ ਬੂਥ 'ਤੇ ਪਹੁੰਚੀ ਅਤੇ ਆਪਣੀ ਵੋਟ ਪਾਈ।ਗੁਜਰਾਤ ‘ਚ ਪਹਿਲੇ ਪੜਾਅ ਵਿੱਚ 19 ਜ਼ਿਲ੍ਹਿਆਂ ਦੀਆਂ 89 ਸੀਟਾਂ ਲਈ ਕੁੱਲ 2,39,76,670 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਇਸ ਨਾਲ 788 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਸੀਲ ਹੋ ਜਾਵੇਗੀ। ਅੱਜ ਵੀਰਵਾਰ ਸਵੇਰੇ 8 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ ਜੋ ਸ਼ਾਮ 5 ਵਜੇ ਤੱਕ ਪੈਣਗੀਆਂ।ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਗੁਜਰਾਤ ਦੇ ਸਾਰੇ ਨਾਗਰਿਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਗੁਜਰਾਤ ਦੇ 4.9 ਕਰੋੜ ਵੋਟਰਾਂ ਨੂੰ ਅੱਜ ਅਤੇ 5 ਦਸੰਬਰ ਨੂੰ ਦੂਜੇ ਪੜਾਅ ਦੀਆਂ ਚੋਣਾਂ ਦੌਰਾਨ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਗੁਜਰਾਤ ਵਿੱਚ 4 ਲੱਖ ਤੋਂ ਵੱਧ ਪੀਡਬਲਯੂਡੀ ਵੋਟਰ ਅਤੇ 9.8 ਲੱਖ ਸੀਨੀਅਰ ਸਿਟੀਜ਼ਨ ਵੋਟਰ ਹਨ। ਪੀਐਮ ਮੋਦੀ ਨੇ ਵੀ ਟਵੀਟ ਕੀਤਾ ਹੈ ਕਿ ਅੱਜ ਗੁਜਰਾਤ ਚੋਣਾਂ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਹਰ ਕਿਸੇ ਨੂੰ, ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਰਿਕਾਰਡ ਗਿਣਤੀ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਾ ਹਾਂ।