ਮੋਰਿੰਡਾ 1 ਦਸੰਬਰ ( ਭਟੋਆ)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਲੈਕਚਰਾਰ ਹਿਸਟਰੀ ਵਜੋਂ ਸੇਵਾਵਾਂ ਨਿਭਾ ਰਹੀ ਸ੍ਰੀਮਤੀ ਹਰਪ੍ਰੀਤ ਕੌਰ ਨੂੰ 28 ਸਾਲਾਂ ਦੀ ਸਰਕਾਰੀ ਸੇਵਾ ਉਪਰੰਤ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ, ਸਕੂਲ ਪ੍ਰਬੰਧਕਾਂ ਤੇ ਪੰਚਾਇਤ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਸ਼੍ਰੀਮਤੀ ਹਰਪ੍ਰੀਤ ਕੌਰ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਵੱਲੋਂ ਸ੍ਰੀਮਤੀ ਹਰਪ੍ਰੀਤ ਕੌਰ ਨੂੰ ਸੋਨੇ ਦੀ ਮੁੰਦਰੀ ਪਾਕੇ ਸਨਮਾਨਤ ਕੀਤਾ ਗਿਆ।
ਇਸ ਵਿਦਾਇਗੀ ਪਾਰਟੀ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਸ਼੍ਰੀਮਤੀ ਹਰਪ੍ਰੀਤ ਕੌਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਵਿੱਦਿਅਕ ਅਤੇ ਸਮਾਜਿਕ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਸ੍ਰੀਮਤੀ ਸੁਖਵਿੰਦਰ ਕੌਰ ਨੇ ਉਨ੍ਹਾਂ ਵੱਲੋਂ ਸਮੇਂ ਦੀ ਪਾਬੰਦੀ ਅਤੇ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਵਿੱਚ ਰੱਖਣ ਲਈ ਨਿਭਾਏ ਰੋਲ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਸਬਰ ਸੰਤੋਖ ਅਤੇ ਸਾਦਗੀ ਦੀ ਮੂਰਤ ਦੱਸਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਸਕੂਲ ਤੇ ਸਮਾਜ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ । ਇਸ ਮੌਕੇ ਤੇ ਸਕੂਲ ਅਧਿਆਪਕਾਂ ਵੱਲੋਂ ਸ਼੍ਰੀਮਤੀ ਹਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਤੀ ਸ: ਹਰਿੰਦਰ ਸਿੰਘ ਹੀਰਾ ਸੇਵਾਮੁਕਤ ਪ੍ਰਿੰਸੀਪਲ ਨੂੰ ਸਨਮਾਨ ਪੱਤਰ ਅਤੇ ਤੋਹਫ਼ੇ ਭੇਂਟ ਕੀਤੇ ਗਏ। ਸੇਵਾਮੁਕਤੀ ਸਮੇਂ ਹਾਜ਼ਰ ਸੇਵਾ ਮੁਕਤ ਪ੍ਰਿੰਸੀਪਲ ਸ: ਤੀਰਥ ਸਿੰਘ ਭਟੋਆ ਅਤੇ ਸ: ਅਵਤਾਰ ਸਿੰਘ ਵੱਲੋਂ ਵੀ ਸ਼੍ਰੀਮਤੀ ਹਰਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕਰਕੇ ਇਸ ਸਮਾਰੋਹ ਨੂੰ ਸਦਾ ਲਈ ਯਾਦਗਾਰੀ ਬਣਾ ਦਿੱਤਾ ਗਿਆ।
ਇਸ ਵਿਦਾਇਗੀ ਪਾਰਟੀ ਵਿੱਚ ਸਕੂਲ ਦੇ ਸਮੂਹ ਅਧਿਆਪਕਾਂ ਤੋਂ ਬਿਨਾਂ ਡੀਐਸਪੀ ਸੁਖਜੀਤ ਸਿੰਘ ਵਿਰਕ , ਇੰਜ: ਜਗਤਾਰ ਸਿੰਘ ਐਸੀ, ਰਣਜੀਤ ਸਿੰਘ ਜੇਈ,ਮਨਮੋਹਨ ਸਿੰਘ, ਹਰਪ੍ਰੀਤ ਸਿੰਘ ਜਿਲਾ ਕੋਆਰਡੀਨੇਟਰ ਸ੍ਰੀਮਤੀ ਗਗਨਦੀਪ ਕੌਰ, ਜੀਤਇੰਦਰ ਕੌਰ, ਪਰਮਿੰਦਰ ਕੌਰ ਕੰਗ, ਵਰਿੰਦਰਪਾਲ ਸਿੰਘ, ਪਰਵਿੰਦਰ ਵਸ਼ਿਸ਼ਟ, ਵਿਨੋਦ ਕੁਮਾਰ, ਰਾਕੇਸ਼ ਕੁਮਾਰ, ਸੁਰਿੰਦਰ ਕੁਮਾਰ, ਮਨੀਸ਼ ਕੁਮਾਰ, ਪਵਨ ਕੁਮਾਰ, ਮਿਨਾਕਸ਼ੀ, ਅਪਰਾਜਿਤਾ ਠਾਕੁਰ, ਕਮਲਜੀਤ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ, .ਸੰਦੀਪ ਕੌਰ, . ਨਰਿੰਦਰਜੀਤ ਕੌਰ, ਪਰਮਿੰਦਰ ਕੌਰ, ਅਮਨਦੀਪਸਿੰਘ, ਹਰਚਰਨ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਅਤੇ ਦੋਸਤ ਮਿੱਤਰ ਹਾਜਰ ਸਨ।