Hindi English Tuesday, 25 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿੱਖਿਆ/ਤਕਨਾਲੋਜੀ

More News

ਸਾਂਝਾ ਅਧਿਆਪਕ ਮੋਰਚੇ ਨੇ ਡੀਜੀਐੱਸਈ ਪੰਜਾਬ ਨਾਲ ਕੀਤੀ ਮੀਟਿੰਗ; ਵਿਕਟੇਮਾਈਜੇਸਨਾਂ ਸਮੇਤ ਕਈ ਮੰਗਾਂ ਮੰਨਣ ਦਾ ਮਿਲਿਆ ਭਰੋਸਾ

Updated on Friday, December 02, 2022 19:36 PM IST

 
ਮੀਟਿੰਗ ਵਿੱਚ ਡੀ ਪੀ ਆਈ ਸੈਕੰਡਰੀ ਅਤੇ ਪ੍ਰਾਇਮਰੀ ਸਮੇਤ ਸਿੱਖਿਆ ਮੰਤਰੀ ਦੇ ਪੀ ਏ ਰਹੇ ਸ਼ਾਮਲ
 
ਦਲਜੀਤ ਕੌਰ 
 
ਮੋਹਾਲੀ, 2 ਦਸੰਬਰ, 2022: ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸੂਬਾ ਕਨਵੀਨਰ ਹਰਵਿੰਦਰ ਸਿੰਘ ਬਿਲਗਾ ਦੀ ਅਗਵਾਈ ਵਿੱਚ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਨਾਲ ਹੋਈ। ਜਿਸ ਵਿੱਚ ਡੀ ਪੀ ਆਈ ਸੈਕੰਡਰੀ ਅਤੇ ਪ੍ਰਾਇਮਰੀ ਸਮੇਤ ਸਿੱਖਿਆ ਮੰਤਰੀ ਦੇ ਪੀ ਏ ਵੀ ਸ਼ਾਮਲ ਸਨ। ਅਧਿਆਪਕਾਂ ਦੇ ਸੰਘਰਸ਼ਾਂ ਦੌਰਾਨ ਕੀਤੀਆਂ ਗਈਆਂ ਵਿਕਟੇਮਾਈਜੇਸ਼ਨਾਂ ਦੇ ਹੱਲ ਲਈ ਇਕੱਲੇ-ਇਕੱਲੇ ਕੇਸ ਦੀ ਚਰਚਾ ਕੀਤੀ ਗਈ ਅਤੇ ਉਸ ਤੇ ਕੀਤੀ ਜਾਣ ਵਾਲੀ ਕਾਰਵਾਈ ਦੇ ਆਦੇਸ਼ ਡੀ ਜੀ ਐੱਸ ਈ ਵਲੋਂ ਅਧਿਕਾਰੀਆਂ ਨੂੰ ਦਿੱਤੇ ਗਏ।
 
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸਾਬਕਾ ਕਨਵੀਨਰ ਬਲਕਾਰ ਸਿੰਘ ਵਲਟੋਹਾ ਦੀ ਪੈਨਸ਼ਨ ਵਿੱਚ 20% ਦੀ ਕਟੌਤੀ ਰੱਦ ਕਰਵਾਉਣ ਦੀ ਅਪੀਲ ਦੀ ਕਾਪੀ ਦੀ ਮੰਗ ਕੀਤੀ ਗਈ ਹੈ। ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਚਾਹਲ ਦੀ ਅਪੀਲ ਜੋ ਡੀ ਪੀ ਆਈ ਐਲੀਮੈਂਟਰੀ ਕੋਲ ਅਤੇ ਜਸਵਿੰਦਰ ਸਿੰਘ ਔਲਖ ਦੀ ਅਪੀਲ ਡੀ ਪੀ ਆਈ ਸੈਕੰਡਰੀ ਕੋਲ ਵਿਚਾਰ ਅਧੀਨ ਹੈ, ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ ਗਏ। ਪ੍ਰਿੰਸੀਪਲ ਕਮਲਜੀਤ ਕੌਰ, ਹੇਮ ਲਤਾ ਅਤੇ ਹਰੀ ਦੇਵ ਦੀ ਅਪੀਲ ਸਿੱਖਿਆ ਸਕੱਤਰ ਕੋਲ ਵਿਚਾਰ ਅਧੀਨ ਹੈ।
 
ਅਸ਼ਵਨੀ ਕੁਮਾਰ, ਜਰਮਨਜੀਤ ਸਿੰਘ, ਊਧਮ ਸਿੰਘ, ਅਮਨ ਸ਼ਰਮਾ, ਮੰਗਲ ਸਿੰਘ ਟਾਂਡਾ ਅਤੇ ਕੁਲਦੀਪ ਸਿੰਘ ਦੀਆਂ ਅਪੀਲਾਂ ਨੂੰ ਮੁੜ ਵਿਚਾਰਿਆ ਜਾਵੇਗਾ। ਊਧਮ ਸਿੰਘ ਨੂੰ ਸਟੇਸ਼ਨ ਚੋਣ ਦਾ ਮੌਕਾ ਨਾ ਦੇਣ ਅਤੇ ਡੀ ਬਾਰ ਕਰਨ ਦੀ ਅਪੀਲ ਕਰਨ ਦਾ ਫੈਸਲਾ ਹੋਇਆ। ਦਿਗਵਿਜੇ ਪਾਲ ਸ਼ਰਮਾ ਦੀ ਅਪੀਲ ਸਿੱਖਿਆ ਮੰਤਰੀ ਨੂੰ ਕੀਤੀ ਜਾਵੇਗੀ। ਦੀਦਾਰ ਸਿੰਘ ਦੀ ਅਪੀਲ ਦੀ ਕਾਪੀ ਦਿੱਤੀ ਜਾਵੇਗੀ। ਹਰਦੀਪ ਸਿੰਘ ਟੋਡਰਪੁਰ, ਅਮਿਤ ਜਿੰਦਲ, ਭੁਪਿੰਦਰ ਸਿੰਘ ਅਤੇ ਨਿਰਭੈ ਸਿੰਘ ਦੇ ਮੁਅੱਤਲੀ ਸਮੇਂ ਨੂੰ ਡਿਊਟੀ ਪੀਰੀਅਡ ਗਿਣਨ ਲਈ ਅਪੀਲ ਕੀਤੀ ਜਾਵੇਗੀ।
 
ਰੁਪਿੰਦਰ ਕੌਰ, ਅਮਰਜੀਤ ਸਿੰਘ ਅਤੇ ਜਰਨੈਲ ਸਿੰਘ ਦੀ ਅਪੀਲ ਮੁੜ ਵਿਚਾਰੀ ਜਾਵੇਗੀ। ਰਮਨਦੀਪ ਕੌਰ ਅਤੇ ਸਪਨਦੀਪ ਕੌਰ ਦੀ ਅਪੀਲ ਕੀਤੀ ਜਾਵੇਗੀ। ਪ੍ਰਿੰਸੀਪਲ ਸਤਵੰਤ ਕੌਰ, ਕੁਲਵੰਤ ਸਿੰਘ, ਮੈਡਮ ਨਵਲਦੀਪ, ਹਰਿੰਦਰ ਸਿੰਘ, ਮੈਡਮ ਡੇਜ਼ੀ ਮੋਦਗਿੱਲ ਅਤੇ ਸਿਮਰਨ ਕੌਰ ਦਾ ਮਾਮਲਾ ਹੱਲ ਹੋ ਗਿਆ ਹੈ। ਆਦਰਸ਼ ਸਕੂਲਾਂ ਦੀਆਂ ਮੈਨੇਜਮੈਂਟਾਂ ਵਲੋਂ ਕੀਤੇ ਜਾਂਦੇ ਘਪਲੇ ਉਜਾਗਰ ਕਰਨ ਦੇ ਸਿੱਟੇ ਵਜੋਂ ਟਰਮੀਨੇਟ ਅਧਿਆਪਕਾਂ ਦੀ ਲਿਸਟ ਡੀ ਜੀ ਐੱਸ ਈ ਨੂੰ ਦਿੱਤੀ ਗਈ ਅਤੇ ਇਨ੍ਹਾਂ ਅਧਿਆਪਕਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ।
 
ਹਰ ਵਰਗ ਦੀਆਂ ਰਹਿੰਦੀਆਂ ਪਦਉਨਤੀਆਂ ਤੁਰੰਤ ਕਰਨ ਦੀ ਮੰਗ ਕੀਤੀ ਗਈ। ਐੱਸ ਐੱਲ ਏ ਦੀ ਪੋਸਟ ਦਾ ਨਾਂ ਤਬਦੀਲ ਕਰਨ ਦਾ ਪੱਤਰ ਜਾਰੀ ਕਰਨ, ਅਧਿਆਪਕਾਂ ਦੀਆਂ ਹੋਈਆਂ ਬਦਲੀਆਂ ਲਾਗੂ ਕਰਨ ਅਤੇ ਅਧਿਆਪਕਾਂ ਦੀ ਮੰਗ ਅਨੁਸਾਰ ਰੱਦ ਕਰਨ, ਪ੍ਰੋਜੈਕਟਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਵਾਪਸ ਭੇਜਣ ਦੀ ਮੰਗ ਕੀਤੀ ਗਈ।
 
ਪ੍ਰਾਇਮਰੀ ਦਾ ਬਜਟ ਜਾਰੀ ਕਰਨ ਦੀ ਜਾਣਕਾਰੀ ਮੀਟਿੰਗ ਵਿੱਚ ਹੀ ਦਿੱਤੀ ਗਈ। ਹਰ ਵਰਗ ਦੀ ਪਦਉਨਤੀ ਅਤੇ ਸਿੱਧੀ ਭਰਤੀ ਉਪਰੰਤ ਵਿਭਾਗੀ ਪ੍ਰੀਖਿਆ ਲੈਣ ਦਾ ਨਿਯਮ ਰੱਦ ਕਰਨ ਲਈ ਸਰਕਾਰ ਨੂੰ ਫਾਈਲ ਭੇਜਣ ਦੀ ਜਾਣਕਾਰੀ ਦਿੱਤੀ ਗਈ। ਡੀ ਪੀ ਆਈ ਵਲੋਂ ਮੀਟਿੰਗ ਰਾਹੀਂ ਸਕੂਲ ਮੁਖੀਆਂ ਨੂੰ ਅੰਡਰਟੇਕਿੰਗ ਲੈ ਕੇ ਸਾਲਾਨਾ ਤਰੱਕੀਆਂ ਲਗਾਉਣ ਦੇ ਹੁਕਮ ਕੀਤੇ ਜਾਣਗੇ। 
 
ਇਸ ਮੀਟਿੰਗ ਵਿੱਚ ਜਸਵਿੰਦਰ ਸਿੰਘ ਔਲਖ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੰਬੋਜ, ਸੁਰਿੰਦਰ ਕੁਮਾਰ ਪੁਆਰੀ, ਬਾਜ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਹਰਜੀਤ ਸਿੰਘ ਜੁਨੇਜਾ, ਵਿਨੈ ਕੁਮਾਰ ਆਦਿ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

: ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

X