Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸੱਭਿਆਚਾਰ/ਖੇਡਾਂ

More News

ਪੁਰਾਤਨ ਗੱਤਕਾ ਕਲਾ ਕੌਮਾਂਤਰੀ ਖੇਡ ਬਣਨ ਲਈ ਤੱਤਪਰ : ਸਪੀਕਰ ਸੰਧਵਾਂ

Updated on Saturday, December 03, 2022 15:23 PM IST

·         ਸੰਧਵਾਂ ਵੱਲੋਂ ਪੰਜਾਬ ਰਾਜ ਮਹਿਲਾ ਗੱਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ

·         ਜਿਲਾ ਗੱਤਕਾ ਐਸੋਸੀਏਸ਼ਨ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

 

ਕੋਟਕਪੂਰਾ, 3 ਦਸੰਬਰ, ਦੇਸ਼ ਕਲਿੱਕ ਬਿਓਰੋ:

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਜਿਲਾ ਗੱਤਕਾ ਐਸੋਸੀਏਸ਼ਨ ਆਫ ਫਰੀਦਕੋਟ ਵੱਲੋਂ ਬਾਬਾ ਫਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਦਸਵੀਂ ਦੋ ਰੋਜਾ ਪੰਜਾਬ ਰਾਜ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਵਾਉਂਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਅੱਜ ਸਿੱਖ ਵਿਰਾਸਤ ਦੀ ਪੁਰਾਤਨ ਗੱਤਕਾ ਕਲਾ ਕੋਮਾਂਤਰੀ ਖੇਡ ਬਣਨ ਲਈ ਤੱਤਪਰ ਹੈ ਜਿਸ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਵੱਡੇ ਉਪਰਾਲੇ ਜਾਰੀ ਹਨ। ਸਪੀਕਰ ਸੰਧਵਾਂ ਨੇ ਗੁਰਇਤਿਹਾਸਭਾਰਤੀ ਸੱਭਿਆਚਾਰਸਿੱਖ ਵਿਰਾਸਤਰਵਾਇਤੀ ਕਲਾਸਿੱਖ ਸ਼ਸ਼ਤਰ ਵਿਦਿਆ ਵਰਗੀਆਂ ਅਨੇਕਾਂ ਉਦਾਹਰਨ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਸਵੈ ਰੱਖਿਆ ਲਈ ਇਸ ਵਿਰਾਸਤੀ ਖੇਡ ਨੂੰ ਅਪਨਾਉਣਾ ਚਾਹੀਦਾ ਹੈ।

          ਉਹਨਾਂ ਗੱਤਕਾ ਐਸੋਸੀਏਸ਼ਨਾਂ ਦੇ ਕੌਮੀ ਅਤੇ ਸੂਬਾਈ ਅਹੁਦੇਦਾਰਾਂ ਕ੍ਰਮਵਾਰ ਪ੍ਰਧਾਨ ਹਰਜੀਤ ਸਿੰਘ ਗਰੇਵਾਲਪੰਕਜ ਧਮੀਜਾਹਰਬੀਰ ਸਿੰਘ ਦੁੱਗਲਸਿਮਰਨਜੀਤ ਸਿੰਘ ਚੰਡੀਗੜ੍ਹਕਮਲਪਾਲ ਸਿੰਘ ਫਿਰੋਜਪੁਰ ਅਤੇ ਤਲਵਿੰਦਰ ਸਿੰਘ ਦੀ ਹਾਜਰੀ ਵਿੱਚ ਗੁਰਦਾਸਪੁਰ ਤੇ ਬਠਿੰਡਾ ਦੀਆਂ ਲੜਕੀਆਂ ਦੀਆਂ ਟੀਮਾਂ ਦੇ ਮੁਕਾਬਲੇ ਵੀ ਸ਼ੁਰੂ ਕਰਵਾਏ ਜਿਸ ਵਿੱਚੋਂ ਬਠਿੰਡਾ ਦੀ ਟੀਮ ਜੇਤੂ ਰਹੀ।

          ਉਨਾਂ ਕਿਹਾ ਕਿ ਇਹ ਟੂਰਨਾਮੈਂਟ ਕਰਾਉਣ ਲਈ ਜਿਲਾ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਸਮੇਤ ਸਮੁੱਚੀ ਜਿਲਾ ਗੱਤਕਾ ਐਸੋਸੀਏਸ਼ਨ ਟੀਮ ਵਧਾਈ ਦੀ ਹੱਕਦਾਰ ਹੈ ਤੇ ਉਹਨਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਜਿਲਾ ਐਸੋਸੀਏਸ਼ਨ ਨੂੰ ਇੱਕ ਲੱਖ ਰੁਪਏ ਅਖਤਿਆਰੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਸਪੀਕਰ ਸੰਧਵਾਂ ਨੇ ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪ੍ਰਕਾਸ਼ਿਤ ਗੱਤਕਾ ਪੱਤਰਿਕਾ (ਬਰੋਸ਼ਰ) ਨੂੰ ਵੀ ਰਿਲੀਜ ਕੀਤਾ।

          ਇਸ ਮੌਕੇ ਜ਼ਿਲਾ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਸਪੀਕਰ ਸੰਧਵਾਂ ਸਮੇਤ ਸਾਰੇ ਮਹਿਮਾਨਾ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ ਪੰਜਾਬ ਭਰ ਦੇ 16 ਜਿਲਿਆਂ ਵਿੱਚੋਂ 400 ਦੇ ਲਗਭਗ ਲੜਕੀਆਂ ਇਸ ਦੋ ਰੋਜਾ ਟੂਰਨਾਮੈਂਟ ਦੌਰਾਨ ਵੱਖ ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਭਾਗ ਲੈ ਰਹੀਆਂ ਹਨ। ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਮੁਤਾਬਿਕ ਇਸ ਸੂਬਾਈ ਚੈਂਪੀਅਨਸ਼ਿਪ ਦੌਰਾਨ ਡਾ. ਪ੍ਰੀਤਮ ਸਿੰਘ ਛੌਕਰਹਰਪ੍ਰੀਤ ਸਿੰਘ ਢਿੱਲੋਂਬਲਜੀਤ ਸਿੰਘ ਖੀਵਾਪੱਪੂ ਲਹੌਰੀਆਗੁਰਪ੍ਰੀਤ ਸਿੰਘ ਕਾਕਾਯੂਨਾਈਟਡ ਸ਼ੋਸ਼ਲ ਆਰਗੇਨਾਈਜੇਸ਼ਨ ਅਤੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਸਮੇਤ ਹੋਰ ਵੀ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਦਾ ਭਰਪੂਰ ਸਹਿਯੋਗ ਰਿਹਾ। ਰੈਫਰੀ ਅਤੇ ਕੁਮੈਂਟਰੀ ਵਿੱਚ ਕ੍ਰਮਵਾਰ ਨਰਿੰਦਰਪਾਲ ਸਿੰਘ ਪਾਰਸਯੋਗਰਾਜ ਸਿੰਘਹਰਦੇਵ ਸਿੰਘਕਰਮਜੀਤ ਸਿੰਘਸੁਖਦੀਪ ਸਿੰਘਹਰਦੀਪ ਸਿੰਘ ਅਤੇ ਗੁਰਦੇਵ ਸਿੰਘ ਸ਼ੰਟੀ ਨੇ ਵਧੀਆ ਸੇਵਾਵਾਂ ਨਿਭਾਈਆਂ।

ਵੀਡੀਓ

ਹੋਰ
Have something to say? Post your comment
ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

: ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

: ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

: ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

X