ਮੋਰਿੰਡਾ, 5 ਦਸੰਬਰ ( ਭਟੋਆ )
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੇਲਾ ਦੀ ਐਸ ਐਮ ਸੀ ਕਮੇਟੀ ਦੇ ਚੇਅਰਮੈਨ ਸੇਵਾ ਮੁਕਤ ਅਧਿਆਪਕ ਸੁਰਿੰਦਰ ਕੁਮਾਰ ਭਰਵਾਕਰ ਨੇ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਰਪੰਚ ਲਖਵਿੰਦਰ ਸਿੰਘ ਭੂਰਾ ਦੀ ਹਾਜਰੀ ਵਿਚ ਬੂਟ ਜੁਰਾਬਾਂ ਅਤੇ ਜਰਸੀਆਂ ਵੰਡੀਆਂ । ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਦੇਣ ਲਈਂ ਕਿਹਾ । ਸਕੂਲ ਦੀ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਚੇਅਰਮੈਨ ਸੁਰਿੰਦਰ ਭਰਵਾਕਰ ਅਤੇ ਸਰਪੰਚ ਲਖਵਿੰਦਰ ਸਿੰਘ ਭੂਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਵੀ ਸਕੂਲ ਜਾਂ ਸਕੂਲ ਦੇ ਵਿਦਿਆਰਥੀਆਂ ਲਈ ਕਿਸੇ ਵੀ ਪ੍ਰਕਾਰ ਦੀ ਵਸਤੂ ਦੀ ਲੋੜ ਹੁੰਦੀ ਹੈ ਤਾਂ ਉਕਤ ਪਤਵੰਤੇ ਸੱਜਣ ਹਰ ਤਰ੍ਹਾਂ ਦੀ ਸੇਵਾ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਭਵਿੱਖ ਵਿੱਚ ਵੀ ਸਹਿਯੋਗ ਦੀ ਕਾਮਨਾ ਕੀਤੀ।ਇਸ ਮੌਕੇ ਮਾਸਟਰ ਅਵਤਾਰ ਸਿੰਘ, ਕਰਮਜੀਤ ਸਿੰਘ ਅਤੇ ਪੀਟੀਈ ਨਰਿੰਦਰ ਕੌਰ ਸੈਣੀ ਆਦਿ ਹਾਜਰ ਸਨ।