ਜਲੰਧਰ, 8 ਮਾਰਚ :
ਆਪਣੇ ਚੰਗੇ ਭਵਿੱਖ ਨੂੰ ਲੈ ਕੇ ਆਸਟਰੇਲੀਆ ਗਏ ਜਲੰਧਰ ਜ਼ਿਲ੍ਹੇ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਟਾਵਰ ਇਨਕਲੇਵ ਥਾਣਾ ਲਾਂਬੜਾ ਦੇ ਨੌਜਵਾਨ ਦੀ ਮੈਲਬੌਰਨ ਸ਼ਹਿਰ ਵਿਚ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਗਈ। 28 ਸਾਲਾ ਜਰਮਨਜੋਤ ਸਿੰਘ 2008 ਵਿਚ ਪੜ੍ਹਾਈ ਕਰਨ ਲਈ ਆਸਟਰੇਲੀਆ ਗਿਆ ਸੀ। ਪੜ੍ਹਾਈ ਪੂਰੀ ਹੋਣ ਬਾਅਦ ਉਹ ਉਥੇ ਪੱਕਾ ਹੋ ਗਿਆ ।
ਬੀਤੇ ਦੀਨੀਂ ਜਦੋਂ ਉਹ ਆਪਣੀ ਕਾਰ ਵਿਚ ਕੰਮ ਤੋਂ ਘਰ ਆ ਰਿਹਾ ਸੀ ਤਾਂ ਰਸਤੇ ਵਿਚ ਸੜਕ ਹਾਦਸਾ ਹੋ ਗਿਆ। ਹਾਦਸੇ ਵਿਚ ਉਸਦੇ ਗੰਭੀਰ ਸੱਟਾਂ ਲੱਗੀਆਂ ਅਤੇ ਉਸਦੀ ਮੌਕੇ ਉਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਲਾਸ਼ ਐਤਵਾਰ ਨੂੰ ਭਾਰਤ ਪਹੁੰਚ ਜਾਵੇਗੀ।