ਜੈਪੁਰ, 8 ਦਸੰਬਰ, ਦੇਸ਼ ਕਲਿੱਕ ਬਿਓਰੋ :
ਕਾਂਗਰਸ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲ ਰਹੇ ਇਕ ਨੌਜਵਾਨ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਰਾਜਸਥਾਨ ਦੇ ਕੋਟਾ ਵਿੱਚ ਨੌਜਵਾਨ ਸਟੇਜ ਦੇ ਨੇੜੇ ਆਪਣੇ ਕੱਪੜਿਆਂ ਨੂੰ ਅੱਗ ਲਗਾ ਲਈ। ਮੌਕੇ ਉਤੇ ਹਾਜ਼ਰ ਲੋਕਾਂ ਨੇ ਉਸ ਨੂੰ ਬਚਾਅ ਲਿਆ।
ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਇਹ ਕਹਿੰਦਾ ਵੀ ਸੁਣਾਈ ਦਿੱਤਾ ਕਿ ਮੈਂ ਰਾਹੁਲ ਗਾਂਧੀ ਦੇ ਖਿਲਾਫ਼ ਹਾਂ ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਰਾਹੁਲ ਗਾਂਧੀ ਸਟੇਜ ਵੱਲ ਨਹੀਂ ਜਾ ਸਕੇ। ਇਸ ਨੌਜਵਾਨ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ ਨੌਜਵਾਨ ਨੇ 3 ਜੋੜੇ ਕੱਪੜੇ ਪਾਏ ਹੋਏ ਸਨ ਅਤੇ ਆਸਪਾਸ ਖੜ੍ਹੇ ਲੋਕਾਂ ਨੇ ਤੁਰੰਤ ਅੱਗ ਬੁਝਾਈ। ਇਸ ਵਿਅਕਤੀ ਨੂੰ ਤੁਰੰਤ ਐਂਬੂਲੈਂਸ ਰਾਹੀਂ ਝਾਲਾਵਾੜ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਪੁਲਿਸ ਅਤੇ ਸੀਆਈਡੀ ਇੰਟੈਲੀਜੈਂਸ ਦੇ ਲੋਕ ਵੀ ਹਸਪਤਾਲ ਪਹੁੰਚ ਗਏ ਹਨ। ਇੱਥੇ ਕਈ ਵਾਰ ਲੋਕ ਰਾਹੁਲ ਦੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਤੱਕ ਪਹੁੰਚ ਗਏ।