ਨਵੀਂ ਦਿੱਲੀ, 9 ਦਸੰਬਰ, ਦੇਸ਼ ਕਲਿੱਕ ਬਿਓਰੋ :
ਭਾਰਤੀ ਰਿਜ਼ਰਵ ਬੈਂਕ ਵੱਲੋਂ ਰੇਪੋ ਦਰਾਂ ਵਿੱਚ ਕੀਤੇ ਵਾਧੇ ਤੋਂ ਬਾਅਦ ਹੁਣ ਬੈਂਕਾਂ ਨੇ ਆਪਣੇ ਗ੍ਰਾਹਕਾਂ ਉਤੇ ਹੋਰ ਬੋਝ ਪਾਉਣਾ ਸ਼ੁਰੂ ਕਰ ਦਿੱਤਾ ਹੈ। ਦੋ ਬੈਂਕਾਂ ਨੇ ਆਪਣੇ ਗ੍ਰਾਹਕਾਂ ਨੂੰ ਝਟਕਾ ਦਿੰਦੇ ਹੋਏ ਕਰਜ਼ੇ ਦੇ ਵਿਆਜ਼ ਵਿੱਚ ਵਾਧਾ ਕਰ ਦਿੱਤਾ ਹੈ। HDFC Bank ਤੇ ਬੈਂਕ ਆਫ ਇੰਡੀਆ (Bank Of India) ਵੱਲੋਂ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਲੋਨ ਦੀ ਈਐਮਆਈ ਵਿੱਚ ਵਾਧਾ ਹੋਇਆ ਹੈ। ਰਿਜ਼ਰਵ ਬੈਂਕ ਵੱਲੋਂ ਬੁੱਧਵਾਰ ਨੂੰ 0.35 ਫੀਸਦੀ ਰੇਪੋ ਰੇਟ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਬੈਂਕ ਵੱਲੋਂ ਵੱਲੋਂ ਇਹ ਵਾਧਾ ਕੀਤਾ ਗਿਆ ਹੈ।