ਢਾਕਾ,10 ਦਸੰਬਰ,ਦੇਸ਼ ਕਲਿਕ ਬਿਊਰੋ:
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਸ਼ਨੀਵਾਰ ਨੂੰ ਚਟਗਾਂਵ 'ਚ ਖੇਡਿਆ ਜਾਵੇਗਾ। ਟੀਮ ਇੰਡੀਆ ਸੀਰੀਜ਼ 'ਚ 0-2 ਨਾਲ ਪਿੱਛੇ ਹੈ। ਬੰਗਲਾਦੇਸ਼ ਨੇ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ। ਅਜਿਹੇ 'ਚ ਭਾਰਤੀ ਟੀਮ ਦੀ ਨਜ਼ਰ ਜਿੱਤ ਨਾਲ ਸੀਰੀਜ਼ ਖਤਮ ਕਰਨ 'ਤੇ ਹੋਵੇਗੀ। ਜ਼ਖਮੀ ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ 'ਚ ਕੇਐੱਲ ਰਾਹੁਲ ਇਸ ਮੈਚ 'ਚ ਕਪਤਾਨੀ ਕਰਨਗੇ।ਭਾਰਤ ਇਸ ਸਾਲ ਦੂਜੀ ਵਾਰ ਵਨਡੇ ਸੀਰੀਜ਼ 'ਚ ਕਲੀਨ ਸਵੀਪ ਤੋਂ ਬਚਣਾ ਚਾਹੇਗਾ। ਜਨਵਰੀ ਵਿਚ ਦੱਖਣੀ ਅਫਰੀਕਾ ਦੇ ਦੌਰੇ 'ਤੇ ਤਿੰਨ ਮੈਚਾਂ ਦੀ ਲੜੀ ਵਿਚ ਉਸ ਨੂੰ 3-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਪਹਿਲਾਂ 2020 'ਚ ਨਿਊਜ਼ੀਲੈਂਡ ਨੇ ਟੀਮ ਇੰਡੀਆ ਨੂੰ ਆਪਣੇ ਘਰੇਲੂ ਮੈਦਾਨ 'ਤੇ ਤਿੰਨ ਮੈਚਾਂ ਦੀ ਸੀਰੀਜ਼ 'ਚ 3-0 ਨਾਲ ਹਰਾਇਆ ਸੀ।ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੂਜਾ ਮੈਚ ਚਟਗਾਂਵ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤੀਜਾ ਵਨਡੇ ਸਵੇਰੇ 11:30 ਵਜੇ ਭਾਰਤੀ ਸਮੇਂ ਅਨੁਸਾਰ ਸ਼ੁਰੂ ਹੋਵੇਗਾ। ਸੋਨੀ ਸਪੋਰਟਸ ਨੈੱਟਵਰਕ ਕੋਲ ਭਾਰਤ ਬਨਾਮ ਬੰਗਲਾਦੇਸ਼ ਵਨਡੇ ਸੀਰੀਜ਼ ਦੇ ਟੈਲੀਕਾਸਟ ਅਧਿਕਾਰ ਹਨ।ਇਸ ਮੈਚ ‘ਚ ਭਾਰਤ ਵੱਲੋਂ ਕੇਐਲ ਰਾਹੁਲ (ਕਪਤਾਨ) (ਵਿਕਟਕੀਪਰ), ਸ਼ਿਖਰ ਧਵਨ, ਵਿਰਾਟ ਕੋਹਲੀ, ਰਜਤ ਪਾਟੀਦਾਰ, ਸ਼੍ਰੇਅਸ ਅਈਅਰ, ਰਾਹੁਲ ਤ੍ਰਿਪਾਠੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ਾਹਬਾਜ਼ ਅਹਿਮਦ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਉਮਰਾਨ ਮਲਿਕ ਤੇ ਕੁਲਦੀਪ ਯਾਦਵ ਟੀਮ ‘ਚ ਸ਼ਾਮਲ ਹਨ।