Hindi English Tuesday, 29 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਸਰਦ ਹਵਾਵਾਂ ਤੋਂ ਬਚਾਅ ਲਈ ਸਵਾਧਾਨੀਆਂ ਵਰਤੀਆਂ ਜਾਣ-ਡਿਪਟੀ ਕਮਿਸ਼ਨਰ

Updated on Saturday, December 10, 2022 13:33 PM IST

ਫਾਜ਼ਿਲਕਾ, 10 ਦਸੰਬਰ, ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਨੇ ਸਰਦ ਹਵਾਵਾਂ ਤੋਂ ਬਚਾਅ ਲਈ ਜ਼ਿਲ੍ਹਾ ਵਾਸੀਆਂ ਲਈ ਵੱਖ-ਵੱਖ ਸਾਵਧਾਨੀਆਂ ਅਪਨਾਏ ਜਾਣ ਦੀ ਸਲਾਹਕਾਰੀ ਜਾਰੀ ਕੀਤੀ ਹੈ।

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਅਨੁਸਾਰ ਇਨਹਾਂ ਸਾਵਧਾਨੀਆਂ ’ਚ ਨਿਰੰਤਰ ਰੇਡੀਓ ਜਾਂ ਟੀ ਵੀ ਜਾਂ ਅਖਬਾਰ ਮਾਧਿਅਮਾਂ ਰਾਹੀਂ ਮੌਸਮ ਦੀ ਜਾਣਕਾਰੀ ਰੱਖਣਾ, ਸਰਦੀ ਤੋਂ ਬਚਾਅ ਲਈ ਢੁਕਵੇਂ ਗਰਮ ਕੱਪੜਿਆਂ ਦਾ ਪ੍ਰਬੰਧ ਰੱਖਣਾ, ਮੌਸਮੀ ਬਿਮਾਰੀਆਂ ਜਿਵੇਂ ਫਲੂ, ਨੱਕ ਵਹਿਣਾ ਜਾਂ ਆਦਿ ਸਰੀਰਕ ਪ੍ਰੇਸ਼ਾਨੀਆਂ ਦੀ ਸੂਰਤ ’ਚ ਡਾਕਟਰ ਦੀ ਸਲਾਹ ਲੈਣਾ ਜ਼ਰੂਰੀ ਹੈ।

ਇਸੇ ਤਰ੍ਹਾਂ ਵੱਡੀ ਉਮਰ ਦੇ ਬਜ਼ੁਰਗ ਤੇ ਛੋਟੇ ਬੱਚਿਆਂ ਨੂੰ ਘਰ ਰਹਿਣ, ਹੋਰਨਾਂ ਵਸਨੀਕਾਂ ਨੂੰ ਬਾਹਰ ਨਿਕਲਣ ਦੀ ਸੂਰਤ ’ਚ ਗਰਮ ਕੱਪੜਿਆਂ, ਦਸਤਾਨਿਆਂ ਅਤੇ ਮਫਲਰ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਨੱਕ, ਮੂੰਹ ਅਤੇ ਸਿਰ ਢੱਕ ਕੇ ਰੱਖਿਆ ਜਾਵੇ। ਇਸੇ ਤਰਾਂ ਪੈਰਾਂ ਨੂੰ ਠੰਢ ਤੋਂ ਬਚਾਉਣ ਲਈ ਬੰਦ ਜੁੱਤੀਆਂ ਦਾ ਇਸਤੇਮਾਲ ਕੀਤਾ ਅਤੇ ਭਿੱਜ ਜਾਣ ’ਤੇ ਗਿੱਲੇ ਕੱਪੜੇ ਤੁਰੰਤ ਬਦਲ ਲਏ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰਾਂ ਦੇ ਦਰਵਾਜ਼ੇ ਅਤੇ ਖਿੜਕਿਆਂ ਚੰਗੀ ਤਰਾਂ ਬੰਦ ਰੱਖੇ ਜਾਣ, ਤਾਂ ਜੋ ਠੰਢੀ ਹਵਾ ਅੰਦਰ ਨਾ ਆ ਸਕੇ। ਉਨਾਂ ਕਿਹਾ ਕਿ ਸਰੀਰ ਦੀ ਰੋਗਾਂ ਨਾਲ ਲੜਨ ਵਾਲੀ ਸ਼ਕਤੀ ਵਧਾਉਣ ਲਈ ਸਰੀਰ ਨੂੰ ਗਰਮ ਰੱਖਣਾ ਬੇਹੱਦ ਜ਼ਰੂਰੀ ਹੈ, ਇਸ ਲਈ ਵਿਟਾਮਿਨ-ਸੀ ਨਾਲ ਭਰਪੂਰ ਸੰਤੁਲਿਤ ਭੋਜਨ ਦੇ ਨਾਲ-ਨਾਲ ਥੋੜੇ-ਥੋੜੇ ਵਕਫੇ ’ਤੇ ਗਰਮ ਤਰਲ ਪਦਾਰਥ ਵੀ ਲੈਂਦੇ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਮੌਸਮ ਵਿਚ ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਉਨਾਂ ਇਹ ਵੀ ਕਿਹਾ ਕਿ ਘਰਾਂ ਅੰਦਰ ਗਰਮਾਇਸ਼ ਰੱਖਣ ਲਈ ਕੋਲੇ ਵਾਲੀ ਅੰਗੀਠੀ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ।

ਉਨ੍ਹਾਂ ਨੇ ਸੜ੍ਹਕਾਂ ’ਤੇ ਚੱਲਣ ਵਾਹਨ ਚਾਲਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਧੁੰਦ ਦੌਰਾਨ ਵਾਹਨ ਹੌਲੀ ਚਲਾਉਣ, ਆਪਣੇ ਵਾਹਨਾਂ ਦੀਆਂ ਲਾਈਟਾਂ ਠੀਕ ਕਰਵਾ ਕੇ ਰੱਖਣ ਅਤੇ ਵਾਹਨ ਚਲਾਉਣ ਵੇਲੇ ਸੰਗੀਤ ਦੀ ਆਵਾਜ਼ ਮੱਧਮ ਰੱਖਣ। ਇਸੇ ਤਰਾਂ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਦ ਰੁੱਤ ਦੌਰਾਨ ਫ਼ਸਲਾਂ ਦੇ ਸਹੀ ਵਿਕਾਸ ਲਈ ਖ਼ੁਰਾਕੀ ਤੱਤਾਂ ਦਾ ਖਾਸ ਖਿਆਲ ਰੱਖਣ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਪਾਲਤੂ ਪਸ਼ੂਆਂ ਨੂੰ ਵੀ ਠੰਢ ਦੇ ਪ੍ਰਕੋਪ ਤੋਂ ਬਚਾਉਣ ਲਈ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਪਸ਼ੂਆਂ ਦੇ ਤਬੇਲਿਆਂ/ਢਾਰਿਆਂ ਅੰਦਰ ਉਨ੍ਹਾਂ ਦੇ ਬੈਠਣ  ਵਾਲੀ ਥਾਂ ’ਤੇ ਪਰਾਲੀ ਆਦਿ ਵਿਛਾਏ ਜਾਣ ਤੋਂ ਇਲਾਵਾ ਸਿੱਧੀ ਹਵਾ ਜਾਣ ਤੋਂ ਬਚਾਅ ਰੱਖਣਾ ਚਾਹੀਦਾ ਹੈ।

ਵੀਡੀਓ

ਹੋਰ
Have something to say? Post your comment
X