ਚੰਡੀਗੜ੍ਹ: 10 ਦਸੰਬਰ, ਦੇਸ਼ ਕਲਿੱਕ ਬਿਓਰੋ
ਹਿਮਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਕਾਗਰਸ ਵਿੱਚ ਚੱਲ ਰਹੀ ਖਿੱਚੋਤਾਣ ਹੁਣ ਸੁਖਵਿੰਦਰ ਸਿੰਘ ਸੁੱਖੂ ਦਾ ਨਾਂ ਅੱਗੇ ਆਉਣ ਨਾਲ ਹੁਣ ਠੰਢੀ ਪੈ ਗਈ ਲਗਦੀ ਹੈ। ਕਾਂਗਰਸ ਦੇ ਅਬਜ਼ਰਬਰਾਂ ਵੱਲੋਂ ਵਿਧਾਇਕਾਂ ਨਾਲ ਵਨ ਟੂ ਵਨ ਹੋਈਆਂ ਮੀਟਿੰਗਾਂ ਤੋਂ ਬਾਅਦ ਸੁੱਖੂ ਦਾ ਨਾਂ ਸਾਹਮਣੇ ਆਇਆ ਹੈ। ਕਾਂਗਰਸ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਅੱਜ ਸ਼ਾਮ 5 ਵਜੇ ਕਾਂਗਰਸ ਵਿਧਾਇਕ ਦਲ ਦੀ ਹੋਣ ਜਾ ਰਹੀ ਮੀਟਿੰਗ ਵਿੱਚ ਸੁਖਵਿੰਦਰ ਸਿੰਘ ਸੁੱਖੂ ਦੇ ਨਾਂ ਦਾ ਐਲਾਨ ਕੀਤਾ ਜਾ ਸਕਦਾ ਹੈ।