ਸੁਖਵਿੰਦਰ ਸੁੱਖੀ ਜ਼ਿਲ੍ਹਾ ਪ੍ਰਧਾਨ ਤੇ ਗਗਨਦੀਪ ਪਾਹਵਾ ਸਕੱਤਰ ਚੁਣੇ ਗਏ
ਫਰੀਦਕੋਟ: 14 ਦਸੰਬਰ, ਦੇਸ਼ ਕਲਿੱਕ ਬਿਓਰੋ
ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ) ਜ਼ਿਲ੍ਹਾ ਫ਼ਰੀਦਕੋਟ ਦੀ ਚੁਣੀ ਹੋਈ ਪ੍ਰਤੀਨਿਧ ਕੌਂਸਲ ਦਾ ਜ਼ਿਲਾ ਪੱਧਰੀ ਇਜਲਾਸ ਮਿਤੀ 13-12-2022 ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਕਰਵਾਇਆ ਗਿਆ । ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਆਗੂ ਜਸਵਿੰਦਰ ਸਿੰਘ ਬਠਿੰਡਾ, ਰੇਸ਼ਮ ਬਠਿੰਡਾ ਅਤੇ ਰਾਜਦੀਪ ਸਿੰਘ ਵੱਲੋਂ ਇਸ ਇਜਲਾਸ ਵਿਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ। ਸੁਖਵਿੰਦਰ ਸਿੰਘ ਸੁੱਖੀ ਵੱਲੋਂ ਇਜਲਾਸ ਵਿਚ ਪਹੁੰਚੇ ਸਾਰੇ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਤੀਨਿਧ ਕੌਂਸਲ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਸਕੱਤਰ ਦੀ ਚੋਣ ਕੀਤੀ ਗਈ। ਸੁਖਵਿੰਦਰ ਸਿੰਘ ਸੁੱਖੀ ਨੂੰ ਜ਼ਿਲਾ ਪ੍ਰਧਾਨ ਵਜੋਂ ਚੁਣਿਆ ਗਿਆ ਅਤੇ ਜ਼ਿਲ੍ਹਾ ਸਕੱਤਰ ਵਜੋਂ ਗਗਨਦੀਪ ਪਾਹਵਾ ਦੀ ਚੋਣ ਕੀਤੀ ਗਈ। ਇਜਲਾਸ ਦੌਰਾਨ ਬਾਕੀ ਅਹੁੱਦੇਦਾਰਾਂ ਦੀ ਵੀ ਚੋਣ ਕੀਤੀ ਗਈ। ਜਿਸ ਵਿਚ ਹਰਜਸਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਰੰਧਾਵਾ ਨੂੰ ਮੀਤ ਪ੍ਰਧਾਨ, ਪ੍ਰਦੀਪ ਸਿੰਘ ਨੂੰ ਵਿੱਤ ਸਕੱਤਰ ਅਤੇ ਲਵਕਰਨ ਸਿੰਘ ਨੂੰ ਪ੍ਰੈਸ ਸਕੱਤਰ ਵਜੋਂ ਚੁਣਿਆ ਗਿਆ।ਇਸ ਮੌਕੇ ਬੋਲਦੇ ਹੋਏ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਜਥੇਬੰਦੀ ਲਗਾਤਾਰ ਅਧਿਆਪਕ, ਵਿਦਿਆਰਥੀ ਅਤੇ ਲੋਕ ਪੱਖੀ ਮੁੱਦਿਆ ਤੇ ਮੋਹਰੀ ਰੋਲ ਨਿਭਾ ਰਹੀ ਹੈ। ਅਧਿਆਪਕ ਆਗੂ ਨੇ ਦੱਸਿਅਾ ਕਿ ਪੁਰਾਣੀ ਪੈਨਸ਼ਨ ਦੇ ਸੰਘਰਸ਼ ਤੋ ਲੈ ਕੇ ਫਰੀਦਕੋਟ ਵਿੱਚ ਨਹਿਰਾਂ ਦੇ ਪੱਕੇ ਕਰਨ ਤੋ ਰੋਕਣ ਤੱਕ ਦੇ ਅੱਜ ਤੱਕ ਦੇ ਸੰਘਰਸ਼ ਵਿੱਚ ਜਥੇਬੰਦੀ ਹਮੇਸ਼ਾ ਵੱਡੇ ਕਾਫਲਿਆ ਸਮੇਤ ਹਾਜਰ ਹੁੰਦੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਪੱਖੀ ਮਸਲਿਆ ਤੇ ਤਿੱਖਾ ਸੰਘਰਸ਼ ਕਰਨ ਲਈ ਵਚਨਬੱਧ ਹੈ । ਉਨ੍ਹਾਂ ਜੱਥੇਬੰਦਕ ਸੰਘਰਸ਼ ਦੀ ਲੋੜ ਅਤੇ ਜੱਥੇਬੰਦੀ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਦਿੱ੍ਦੇ ਹੋਏ ਜੱਥੇਬੰਦੀ ਵੱਲੋਂ ਕੀਤੀਆਂ ਜਾਣ ਵਾਲੀਆਂ ਅਗਾਊ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਗਿਆ।ਇਸ ਮੌਕੇ ਗਗਨਦੀਪ ਪਾਹਵਾ ਵੱਲੋਂ ਜੱਥੇਬੰਦੀ ਦੀ ਕਾਰਜਕਾਰੀ ਪੜੀ ਗਈ। ਪ੍ਰਦੀਪ ਸਿੰਘ ਵੱਲੋਂ ਜੱਥੇਬੰਦੀ ਦੀ ਵਿੱਤੀ ਰਿਪੋਰਟ ਜਾਰੀ ਕੀਤੀ ਗਈ।ਇਸ ਮੌਕੇ ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਅਤੇ ਕੁਲਦੀਪ ਸਿੰਘ ਘਣੀਆਂ ਬਲਾਕ ਪ੍ਰਧਾਨ ਵੱਲੋਂ ਵੀ ਸੰਬੋਧਨ ਕੀਤਾ ਗਿਆ। ਹਰਜਸਦੀਪ ਸਿੰਘ ਵੱਲੋਂ ਆਏ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਕੁਲਵਿੰਦਰ ਸਿੰਘ ਬਰਾੜ ਪ੍ਰਧਾਨ, ਕਰਨਵੀਰ ਸਿੰਘ, ਅਜਾਇਬ ਸਿੰਘ, ਗੁਰਪ੍ਰੀਤ ਸਿੰਘ ਔਲਖ, ਨਵਪ੍ਰੀਤ ਸਿੰਘ ਬਰਾੜ, ਅਮਨਦੀਪ ਸਿੰਘ, ਦਿਲਬਾਗ ਸਿੰਘ, ਜਸਪ੍ਰੀਤ ਸਿੰਘ, ਗੁਰਸੇਵਕ ਸਿੰਘ, ਹਰਬਰਿੰਦਰ ਸਿੰਘ, ਰਜਿੰਦਰ ਸਿੰਘ, ਲਖਵਿੰਦਰ ਸਿੰਘ, ਸਤੇਸ ਭੂੰਦੜ ,ਹਰਦੀਪ ਸਿੰਘ ਅਤੇ ਅਵਤਾਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ