ਨਵੀਂ ਦਿੱਲੀ,17 ਦਸੰਬਰ,ਦੇਸ਼ ਕਲਿਕ ਬਿਊਰੋ:
ਦਿੱਲੀ-ਐਨਸੀਆਰ ਵਿੱਚ ਸੀਐਨਜੀ ਦੀ ਕੀਮਤ ਵਿੱਚ 95 ਪੈਸੇ ਦਾ ਵਾਧਾ ਕੀਤਾ ਗਿਆ ਹੈ। ਦਿੱਲੀ 'ਚ ਹੁਣ ਇਹ 79.56 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਮਿਲੇਗੀ, ਜਦਕਿ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ 'ਚ ਵੀ ਕੀਮਤਾਂ 'ਚ ਬਦਲਾਅ ਕੀਤਾ ਗਿਆ ਹੈ। ਨਵੀਆਂ ਦਰਾਂ ਅੱਜ ਸ਼ਨੀਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਆਈਜੀਐਲ ਦਾ ਕਹਿਣਾ ਹੈ ਕਿ ਇਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੈ।ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਸੀਐਨਜੀ ਦੀ ਕੀਮਤ 82.12 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ ਜਦੋਂਕਿ ਗੁਰੂਗ੍ਰਾਮ ਵਿੱਚ ਇਹ 87.89 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਦਿੱਲੀ ਅਤੇ ਗੁਰੂਗ੍ਰਾਮ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਕਰੀਬ ਅੱਠ ਰੁਪਏ ਦਾ ਅੰਤਰ ਹੈ।ਇਸ ਤੋਂ ਪਹਿਲਾਂ 8 ਅਕਤੂਬਰ ਨੂੰ ਸੀਐਨਜੀ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਸੀ। ਆਈਜੀਐਲ ਮੁਤਾਬਕ 8 ਅਕਤੂਬਰ ਨੂੰ ਸੀਐਨਜੀ ਦੀਆਂ ਕੀਮਤਾਂ ਵਿੱਚ 3 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਸੀਐਨਜੀ ਦੀ ਕੀਮਤ 78.61 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਸੀ, ਜੋ ਪਹਿਲਾਂ 75.61 ਰੁਪਏ ਪ੍ਰਤੀ ਕਿਲੋਗ੍ਰਾਮ ਸੀ।