ਨੋਇਡਾ,18 ਦਸੰਬਰ,ਦੇਸ਼ ਕਲਿਕ ਬਿਊਰੋ:
ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ 'ਤੇ ਐਤਵਾਰ ਤੜਕੇ ਦੋ ਬੱਸਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ 'ਚ ਤਿੰਨ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਈ ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ 'ਚ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ।ਪੁਲਸ ਨੇ ਦੱਸਿਆ ਕਿ ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈੱਸਵੇਅ 'ਤੇ ਨਾਲੇਜ ਪਾਰਕ ਨੇੜੇ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ 'ਚ ਤਿੰਨ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਤੋਂ ਬਾਅਦ ਸੂਚਨਾ ਮਿਲਣ 'ਤੇ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।