ਨਵੀਂ ਦਿੱਲੀ,18 ਦਸੰਬਰ,ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੋਣਾਂ ਵਾਲੇ ਰਾਜਾਂ ਤ੍ਰਿਪੁਰਾ ਅਤੇ ਮੇਘਾਲਿਆ ਦਾ ਦੌਰਾ ਕਰਨਗੇ ਅਤੇ ਉੱਥੇ 6,800 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਫਤਰ ਨੇ ਇਕ ਬਿਆਨ 'ਚ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ 'ਚ ਹਾਊਸਿੰਗ, ਸੜਕਾਂ, ਖੇਤੀਬਾੜੀ, ਦੂਰਸੰਚਾਰ, ਸੂਚਨਾ ਤਕਨਾਲੋਜੀ, ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਸਮੇਤ ਵੱਖ-ਵੱਖ ਖੇਤਰਾਂ ਦੇ ਪ੍ਰਾਜੈਕਟ ਸ਼ਾਮਲ ਹਨ।ਪੀਐਮਓ ਨੇ ਕਿਹਾ ਕਿ ਮੋਦੀ ਉੱਤਰ-ਪੂਰਬੀ ਕੌਂਸਲ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਵੀ ਹਿੱਸਾ ਲੈਣਗੇ ਅਤੇ ਸ਼ਿਲਾਂਗ ਵਿੱਚ ਇਸ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਅਗਰਤਲਾ ਵਿੱਚ, ਮੋਦੀ 'ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ ਅਤੇ ਪੇਂਡੂ' ਦੇ ਤਹਿਤ ਦੋ ਲੱਖ ਤੋਂ ਵੱਧ ਲਾਭਪਾਤਰੀਆਂ ਲਈ 'ਗ੍ਰਹਿ ਪ੍ਰਵੇਸ਼' ਪ੍ਰੋਗਰਾਮ ਦੀ ਸ਼ੁਰੂਆਤ ਕਰਨਗੇ।