ਨਵੀਂ ਦਿੱਲੀ, 18 ਦਸੰਬਰ, ਦੇਸ਼ ਕਲਿਕ ਬਿਊਰੋ:
ਵਿਸ਼ਵ ਬਾਜ਼ਾਰ 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਬ੍ਰੈਂਟ ਕਰੂਡ 79.04 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਜਦੋਂ ਕਿ ਡਬਲਯੂਟੀਆਈ 74.29 ਡਾਲਰ ਪ੍ਰਤੀ ਬੈਰਲ 'ਤੇ ਵੇਚਿਆ ਜਾ ਰਿਹਾ ਹੈ। ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੇਸ਼ ਦੇ ਕਈ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।ਪੱਛਮੀ ਬੰਗਾਲ 'ਚ ਪੈਟਰੋਲ ਦੀ ਕੀਮਤ ਅੱਜ 0.44 ਰੁਪਏ ਵਧ ਕੇ 107.26 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਸੂਬੇ 'ਚ ਡੀਜ਼ਲ 0.41 ਰੁਪਏ ਮਹਿੰਗਾ ਹੋ ਕੇ 93.90 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ। ਉੱਤਰ ਪ੍ਰਦੇਸ਼ ਵਿੱਚ ਪੈਟਰੋਲ 0.28 ਰੁਪਏ ਮਹਿੰਗਾ ਹੋ ਕੇ 96.63 ਰੁਪਏ ਅਤੇ ਡੀਜ਼ਲ 89.80 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ 'ਚ ਪੈਟਰੋਲ 0.28 ਰੁਪਏ ਦੇ ਵਾਧੇ ਤੋਂ ਬਾਅਦ 96.92 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ। ਇੱਥੇ ਡੀਜ਼ਲ ਦੀ ਕੀਮਤ 0.27 ਰੁਪਏ ਵਧ ਗਈ ਹੈ ਅਤੇ ਅੱਜ ਇਸ ਦੀ ਕੀਮਤ 87.26 ਰੁਪਏ ਪ੍ਰਤੀ ਲੀਟਰ ਹੈ।ਇਨ੍ਹਾਂ ਰਾਜਾਂ ਤੋਂ ਇਲਾਵਾ ਹਰਿਆਣਾ, ਤਾਮਿਲਨਾਡੂ ਅਤੇ ਤੇਲੰਗਾਨਾ ਵਿੱਚ ਵੀ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ।