ਨਵੀਂ ਦਿੱਲੀ, 19 ਦਸੰਬਰ, ਦੇਸ਼ ਕਲਿਕ ਬਿਊਰੋ:
ਭਾਰਤੀ ਕਿਸਾਨ ਸੰਘ ਵੱਲੋਂ ਅੱਜ ਸੋਮਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਕਿਸਾਨ ਗਰਜਨਾ ਰੈਲੀ ਕੀਤੀ ਜਾਵੇਗੀ। ਇਸ ਵਿੱਚ ਕਰੀਬ 55 ਹਜ਼ਾਰ ਕਿਸਾਨਾਂ ਅਤੇ ਹੋਰ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ। ਕਿਸਾਨ ਕਰੀਬ 800 ਬੱਸਾਂ ਅਤੇ 4000 ਨਿੱਜੀ ਵਾਹਨਾਂ ਰਾਹੀਂ ਆਉਣਗੇ। ਅਜਿਹੇ 'ਚ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਰਾਮਲੀਲਾ ਮੈਦਾਨ ਅਤੇ ਆਸਪਾਸ ਦੇ ਇਲਾਕਿਆਂ 'ਚ ਆਵਾਜਾਈ ਵੱਡੇ ਪੱਧਰ 'ਤੇ ਪ੍ਰਭਾਵਿਤ ਹੋ ਸਕਦੀ ਹੈ। ਅਜਿਹੇ 'ਚ ਟ੍ਰੈਫਿਕ ਪੁਲਸ ਨੇ ਆਮ ਲੋਕਾਂ ਨੂੰ ਰਾਮਲੀਲਾ ਮੈਦਾਨ ਵੱਲ ਆਉਣ ਤੋਂ ਬਚਣ ਦੀ ਸਲਾਹ ਦਿੱਤੀ ਹੈ।ਦਿੱਲੀ ਟ੍ਰੈਫਿਕ ਪੁਲਸ ਦੀ ਸੈਂਟਰਲ ਰੇਂਜ ਦੇ ਡਿਪਟੀ ਕਮਿਸ਼ਨਰ ਚੰਦਰ ਕੁਮਾਰ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਮਾਰਗ, ਮਿੰਟੋ ਰੋਡ ਚੌਕ, ਅਜਮੇਰੀ ਗੇਟ, ਚਮਨਲਾਲ ਮਾਰਗ, ਦਿੱਲੀ ਗੇਟ, ਜੇਐੱਲਐੱਨ ਮਾਰਗ, ਕਮਲਾ ਮਾਰਕੀਟ ਚੌਕ ਤੋਂ ਹਮਦਰਦ ਚੌਕ, ਭਾਵਭੂਤੀ ਮਾਰਗ ਅਤੇ ਪਹਾੜਗੰਜ ਚੌਕ ਆਦਿ ਪੁਆਇੰਟ ਤੋਂ ਟ੍ਰੈਫਿਕ ਨੂੰ ਤਬਦੀਲ ਕੀਤਾ ਜਾਵੇਗਾ।