ਸ਼ਿਮਲਾ,19 ਦਸੰਬਰ,ਦੇਸ਼ ਕਲਿਕ ਬਿਊਰੋ:
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਹ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੌਰੇ 'ਤੇ ਹਨ। ਮੁੱਖ ਮੰਤਰੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਨਹੀਂ ਕਰ ਸਕਣਗੇ। ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਵੀਂ ਦਿੱਲੀ ਵਿੱਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨੀ ਸੀ, ਜੋ ਮੁਲਤਵੀ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਰੋਨਾ ਦੇ ਲੱਛਣ ਨਹੀਂ ਹਨ ਅਤੇ ਉਨ੍ਹਾਂ ਨੇ ਸਾਵਧਾਨੀ ਵਜੋਂ ਆਪਣੇ ਆਪ ਨੂੰ ਕੁਆਰੰਟੀਨ ਕੀਤਾ ਹੈ।ਮੁੱਖ ਮੰਤਰੀ ਦੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ।