ਨਵੀਂ ਦਿੱਲੀ: 19 ਦਸੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਪੰਜਾਬ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੋਹਾਲੀ ਅਤੇ ਅੰਮ੍ਰਿਤਸਰ ਦੋ ਅੰਤਰਰਾਸ਼ਟਰੀ ਅੱਡੇ ਬਣੇ ਹੋਏ ਹਨ ਪਰ ਇਹ ਨਾਂ ਦੇ ਹੀ ਅੰਤਰਰਾਸ਼ਟਰੀ ਹਵਾਈ ਅੱਡੇ ਹਨ। ਇੱਕ ਦੋ ਛੋਟੇ ਦੇਸ਼ਾਂ ਨੂੰ ਹੀ ਅੰਤਰਰਾਸ਼ਟਰੀ ਉਡਾਣਾਂ ਜਾਂਦੀਆਂ ਹਨ ਉਹ ਵੀ ਬਹੁਤ ਘੱਟ। ਉਨ੍ਹਾਂ ਕਿਹਾ ਕਿ ਪੰਜਾਬੀ ਵੱਡੇ ਵੱਡੇ ਦੇਸ਼ਾਂ ਦੀ ਅਰਥ ਵਿਵਸਥਾ ਚਲਾ ਰਹੇ ਹਨ। ਪੰਜਾਬ ਦੇ ਦੋਵੇਂ ਅੰਤਰਰਾਸ਼ਟਰੀ ਹਵਾਈ ਅੱਡਿਆਂ ਤੋਂ ਸਾਰੇ ਮੁਖ ਦੇਸ਼ਾਂ ਨੂੰ ਸਿ਼ੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਬੰਦ ਪਏ ਆਦਮਪੁਰ ਹਵਾਈ ਅੱਡੇ ਨੂੰ ਵੀ ਚਾਲੂ ਕਰਨ ਦੀ ਮੰਗ ਕੀਤੀ।