ਫ਼ਾਜ਼ਿਲਕਾ 20 ਦਸੰਬਰ
ਵਧੀਕ ਡਿਪਟੀ ਕਮਿਸ਼ਨਰ (ਜ.) ਸ੍ਰੀਮਤੀ ਮਨਦੀਪ ਕੌਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਦਾ ਦੌਰਾ ਕਰਕੇ ਸਕੂਲ ਦੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਐਨ.ਸੀ.ਸੀ. ਦੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਨਿਕਾਸ ਖੀਚੜ ਵੀ ਮੌਜੂਦ ਸਨ।
ਸਕੂਲ ਦੀਆਂ ਕਲਾਸਾਂ ਦਾ ਨਿਰੀਖਣ ਕਰਨ ਮੌਕੇ ਉਨ੍ਹਾਂ ਵੱਲੋਂ ਸਕੂਲ ਦੀਆਂ ਵਿਦਿਆਰਥਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ ਤੇ ਸਕੂਲ ਵਿੱਚ ਪੜ੍ਹਾਈ ਤੇ ਹੋਰ ਸਹੂਲਤਾਂ ਬਾਰੇ ਵੀ ਜਾਣਿਆ ਗਿਆ। ਉਨ੍ਹਾਂ ਵੱਲੋਂ ਸਕੂਲ ਦੀ ਸਾਫ ਸਫਾਈ, ਪੜ੍ਹਾਈ ਤੇ ਸੁਚੱਜੇ ਪ੍ਰਬੰਧਾਂ ਆਦਿ ਤੇ ਸੰਤੁਸ਼ਟੀ ਜਤਾਈ ਗਈ। ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਅਤੇ ਸਕੂਲ ਪ੍ਰਿਸੀਪਲ ਜਸਵਿੰਦਰ ਸਿੰਘ ਨਾਲ ਵਿਚਾਰ ਚਰਚਾ ਮੌਕੇ ਵਧੀਕ ਡਿਪਟੀ ਕਮਿਸਨਰ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਬੰਧਾਂ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਤੇ ਦੇਸ਼ ਦੀ ਤਰੱਕੀ ਤੇ ਵਿਕਾਸ ਇਨ੍ਹਾਂ ਤੇ ਹੀ ਨਿਰਭਰ ਹੈ। ਸੋ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਰ ਪ੍ਰਕਾਰ ਦੀਆਂ ਸਹੂਲਤਾਂ ਇਨ੍ਹਾਂ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾਣ।