ਮੋਹਾਲੀ: 23 ਦਸੰਬਰ, ਜਸਵੀਰ ਸਿੰਘ ਗੋਸਲ
ਅੱਜ ਸਕੂਲ ਵਿਖ਼ੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਮਾਨਯੋਗ ਜ਼ਿਲ੍ਹਾ ਸਿਖਿਆ ਅਫ਼ਸਰ ਸ. ਬਲਜਿੰਦਰ ਸਿੰਘ ਅਤੇ ਪ੍ਰਿੰਸੀਪਲ ਸ੍ਰੀ ਮਤੀ ਹਿਮਾਸ਼ੂ ਲਟਾਵਾ ਦੀ ਪ੍ਰਧਾਨਗੀ ਵਿਚ ਕਰਵਾਇਆ ਗਿਆ |ਇਸ ਪ੍ਰੋਗਰਾਮ ਵਿਚ ਸਕੂਲ ਦੇ ਬਚਿਆਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਵੱਖ ਵੱਖ ਮੁਕਾਬਲੇ ਭਾਸ਼ਣ, ਕਵਿਤਾ ਉਚਾਰਣ ਅਤੇ ਕੁਇਜ਼ ਮੁਕਬਲੇ ਕਰਵਾਰੇ ਗਏ |ਮਾਨਯੋਗ ਸਿਖਿਆ ਅਫ਼ਸਰ ਨੇ ਬਚਿਆਂ ਨੂੰ ਸਾਹਿਬਜ਼ਾਦਿਆ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ ਤੇ ਗੁਰਮਿਤ ਦੇ ਰਸਤੇ ਤੇ ਚਲਣ ਲਈ ਪ੍ਰੇਰਿਤ ਕੀਤਾ ਪ੍ਰਿੰਸੀਪਲ ਲਟਾਵਾ ਨੇ ਬਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਦੱਸਦਿਆ ਉਹਨਾਂ ਨੂੰ ਇਨਸਾਨੀਅਤ ਦੇ ਰਸਤੇ ਤੇ ਤੁਰਨ ਲਈ ਕਿਹਾ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ |ਇਸ ਮੌਕੇ ਤੇ ਮਾਨਯੋਗ ਜ਼ਿਲ੍ਹਾ ਸਿਖਿਆ ਅਫ਼ਸਰ ਸ.ਵੱਲੋਂ ਮਿਤੀ 24/12/ਦੀ ਮਾਪੇ ਅਧਿਆਪਕ ਮਿਲਣੀ ਲਈ ਸੱਦਾ ਪੱਤਰ ਵਿਦਿਆਰਥੀਆਂ ਵਿੱਚ ਤਕਸੀਮ ਕੀਤੇ ਗਏ ਅਤੇ ਉਹਨਾਂ ਨੂੰ ਮਾਤਾ ਪਿਤਾ ਸਹਿਤ ਮਿਲਣੀ ਤੇ ਆਉਣ ਲਈ ਪ੍ਰੇਰਿਤ ਕੀਤਾ ਗਿਆ |ਇਸ ਸਮੇਂ ਪ੍ਰਿੰਸੀਪਲ ਕੁਲਦੀਪ ਸਿੰਘ, ਸੀ. ਰਣਬੀਰ ਸਿੰਘ ਸਮੇਤ ਸਾਰਾ ਸਟਾਫ ਹਾਜ਼ਰ ਸੀ