ਮੋਰਿੰਡਾ, 24 ਦਸੰਬਰ ( ਭਟੋਆ)
ਪੰਜਾਬ ਸਰਕਾਰ ਵਲੋਂ ਆਯੋਜਿਤ ਮੈਗਾ ਮਾਪੇ-ਅਧਿਆਪਕ ਮਿਲਣੀ ਤਹਿਤ ਸਰਕਾਰੀ ਸਕੂਲਾਂ ਵਿੱਚ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਨੇ ਮੋਰਿੰਡਾ ਬਲਾਕ ਦੇ ਸਰਕਾਰੀ ਹਾਈ ਸਕੂਲ ਚਤਾਮਲੀ ਅਤੇ ਸਰਕਾਰੀ ਹਾਈ ਸਕੂਲ ਢੰਗਰਾਲੀ ਦਾ ਦੌਰਾ ਕੀਤਾ। ਉਹਨਾਂ ਦੱਸਿਆ ਕਿ ਮਾਪੇ-ਅਧਿਆਪਕ ਮਿਲਣੀ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਹਨਾਂ ਦੀ ਕਾਰਗੁਜ਼ਾਰੀ ਤੋਂ ਜਾਣੂੰ ਕਰਵਾਉਣਾ ਹੈ ਅਤੇ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇਣਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮੀਤ ਕੌਰ ਮੁੱਖ ਅਧਿਆਪਕਾ, ਵਿਨੋਦ ਰਾਣੀ, ਪਰਮਜੀਤ ਸਿੰਘ, ਪ੍ਰੀਤੀ ਬਾਲਾ, ਸੁਖਬੀਰ ਕੌਰ, ਮਨਦੀਪ ਕੌਰ, ਪਰਦੀਪ ਕੁਮਾਰ, ਮਹਿੰਦਰ ਕੌਰ, ਅਮਨਦੀਪ ਸਿੰਘ ਅਤੇ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।