ਮੁੰਬਈ,25 ਦਸੰਬਰ,ਦੇਸ਼ ਕਲਿਕ ਬਿਊਰੋ:
ਅਲੀਬਾਬਾ ਸੀਰੀਅਲ ਦੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਬੀਤੇ ਸ਼ਨੀਵਾਰ ਸ਼ਾਮ ਟੀਵੀ ਸ਼ੋਅ ਦੇ ਸੈੱਟ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਉਸ ਦੀ ਆਤਮਹੱਤਿਆ ਦੀ ਖਬਰ ਸੁਣ ਕੇ ਲੋਕ ਹੈਰਾਨ ਰਹਿ ਗਏ ਹਨ, ਉਥੇ ਹੀ ਹੁਣ ਇਸ ਮਾਮਲੇ 'ਚ ਇਕ ਤੋਂ ਬਾਅਦ ਇਕ ਹੈਰਾਨ ਕਰਨ ਵਾਲੇ ਖੁਲਾਸੇ ਹੋਣ ਲੱਗੇ ਹਨ। ਅਦਾਕਾਰਾ ਦੀ ਮੌਤ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਸੀ ਕਿ ਅਦਾਕਾਰਾ ਨੇ ਇਹ ਕਦਮ ਆਪਣੇ ਕੋ-ਸਟਾਰ ਸ਼ੀਜਾਨ ਖਾਨ ਦੇ ਮੇਕਅੱਪ ਰੂਮ ਵਿੱਚ ਚੁੱਕਿਆ ਸੀ। ਇਸ ਦੇ ਨਾਲ ਹੀ ਖਬਰ ਆ ਰਹੀ ਹੈ ਕਿ ਅਭਿਨੇਤਾ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਵਲਿਵ ਪੁਲਿਸ ਨੇ ਅਭਿਨੇਤਰੀ ਤੁਨਿਸ਼ਾ ਸ਼ਰਮਾ ਦੀ ਕੋ-ਸਟਾਰ ਸ਼ੀਜਾਨ ਖਾਨ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਆਈਪੀਸੀ ਦੀ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ। ਅਦਾਕਾਰ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।