ਫਤਿਹਗੜ੍ਹ ਸਾਹਿਬ ਦੇ ਚੋਬਰ ਅੰਮ੍ਰਿਤਸਰ ਨੂੰ ਹਰਾ ਕੇ ਬਣੇ ਚੈਂਪੀਅਨ
ਤਰਨਤਾਰਨ ਤੀਜੇ ਤੇ ਰੂਪਨਗਰ ਚੌਥੇ ਸਥਾਨ 'ਤੇ ਰਿਹਾ
ਬਰਨਾਲਾ, 26 ਦਸੰਬਰ, ਦੇਸ਼ ਕਲਿੱਕ ਬਿਓਰੋ
66ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਕਬੱਡੀ ਅੰਡਰ 19 ਸਾਲ ਲੜਕੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਠੀਕਰੀਵਾਲ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ। ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਲਈ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸਰਬਜੀਤ ਸਿੰਘ ਤੂਰ, ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਸੀਰ ਸਿੰਘ ਅਤੇ ਸਰਪੰਚ ਕਿਰਨਜੀਤ ਸਿੰਘ ਨੇ ਵਿਸ਼ੇਸ਼ ਤੌਰ'ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਰੂਪਨਗਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਨੇ ਤਰਨਤਾਰਨ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਫਾਈਨਲ ‘ਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਤਰਨਤਾਰਨ ਰੂਪਨਗਰ ਨੂੰ ਹਰਾ ਕੇ ਤੀਜੇ ਸਥਾਨ 'ਤੇ ਰਿਹਾ।
ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਸੰਜੇ ਸਿੰਗਲਾ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਗੁਰਚਰਨ ਸਿੰਘ, ਡਾ ਦਰਸ਼ਨ ਸਿੰਘ, ਜਗਰੂਪ ਸਿੰਘ, ਟੂਰਨਾਮੈਂਟ ਆਬਜ਼ਰਬਰ ਨਵਦੀਪ ਸਿੰਘ, ਪ੍ਰਦੀਪ ਸਿੰਘ, ਭੁਪਿੰਦਰ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ, ਇੰਦਰਜੀਤ ਸਿੰਘ, ਗੁਰਚਰਨ ਸਿੰਘ ਬੇਦੀ, ਲੈਕ. ਇੰਦਰਜੀਤ ਸਿੰਘ, ਲੈਕ. ਨਵਜੋਤ ਸਿੰਘ ਛਾਪਾ, ਲੈਕ. ਮਨਜੀਤ ਸਿੰਘ ਠੀਕਰੀਵਾਲ, ਲੈਕ. ਭੁਪਿੰਦਰ ਸਿੰਘ, ਅਵਤਾਰ ਸਿੰਘ, ਸੱਤਪਾਲ ਧੌਲਾ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਸੱਤਪਾਲ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਦੇਵਿੰਦਰ ਸਿੰਘ, ਬਲਕਾਰ ਸਿੰਘ, ਮੱਲ ਸਿੰਘ, ਪ੍ਰੈਟੀ, ਬਖਸੀਸ਼ ਸਿੰਘ, ਗੁਰਲਾਲ ਸਿੰਘ, ਲਖਵੀਰ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।