ਨਵੀਂ ਦਿੱਲੀ,27 ਦਸੰਬਰ,ਦੇਸ਼ ਕਲਿਕ ਬਿਊਰੋ:
ਭਾਰਤ ਵਿੱਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਵਿਚਕਾਰ ਅੱਜ ਦੇਸ਼ ਭਰ ਵਿੱਚ ਕੋਵਿਡ ਹੈਲਥ ਸੈਂਟਰਾਂ ਵਿੱਚ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਦੌਰਾਨ ਹਸਪਤਾਲਾਂ ਵਿੱਚ ਆਕਸੀਜਨ ਸਪਲਾਈ ਅਤੇ ਵੈਂਟੀਲੇਟਰਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਇਸ ਸਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸੋਮਵਾਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਸ ਨੇ ਦੱਸਿਆ ਕਿ ਉਹ ਮੰਗਲਵਾਰ ਨੂੰ ਸਫਦਰਜੰਗ ਹਸਪਤਾਲ ਜਾ ਕੇ ਮੌਕ ਡਰਿੱਲ ਦਾ ਜਾਇਜ਼ਾ ਲੈਣਗੇ।ਦੂਜੇ ਪਾਸੇ ਦੇਸ਼ ਭਰ ਵਿੱਚ ਹੋਣ ਵਾਲੀ ਇਸ ਮੌਕ ਡਰਿੱਲ ਵਿੱਚ ਸਾਰੇ ਰਾਜਾਂ ਦੇ ਸਿਹਤ ਮੰਤਰੀ ਵੀ ਹਿੱਸਾ ਲੈਣਗੇ। ਇਸ ਦੇ ਨਾਲ ਹੀ IMA ਨੇ ਵੀ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ 2020-21 ਵਿਚ ਇਨ੍ਹਾਂ ਚੀਜ਼ਾਂ ਦੀ ਭਾਰੀ ਕਮੀ ਸੀ। ਅਜਿਹੇ 'ਚ ਕੇਂਦਰ ਸਰਕਾਰ ਇਨ੍ਹਾਂ ਪ੍ਰਬੰਧਾਂ ਨੂੰ ਮਜ਼ਬੂਤ ਰੱਖਣਾ ਚਾਹੁੰਦੀ ਹੈ।