ਸ਼੍ਰੀਨਗਰ,28 ਦਸੰਬਰ,ਦੇਸ਼ ਕਲਿਕ ਬਿਊਰੋ:
ਜੰਮੂ ਦੇ ਸਿਧਰਾ ਇਲਾਕੇ 'ਚ ਅੱਜ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਉਹ ਇੱਕ ਘਰ ਵਿੱਚ ਲੁਕੇ ਹੋਏ ਸਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਘੇਰ ਲਿਆ। ਦੋ ਤੋਂ ਤਿੰਨ ਘੰਟੇ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਉਨ੍ਹਾਂ ਨੂੰ ਮਾਰ ਦਿੱਤਾ ਗਿਆ।ਪੁਲਿਸ ਨੇ ਦੱਸਿਆ ਕਿ ਉਹ ਚੋਰੀ-ਛਿਪੇ ਟਰੱਕ ਵਿੱਚ ਆਏ ਸੀ। ਕਿਹਾ ਜਾ ਰਿਹਾ ਹੈ ਕਿ ਇਸ ਇਲਾਕੇ 'ਚ ਹੋਰ ਅੱਤਵਾਦੀ ਹੋ ਸਕਦੇ ਹਨ। ਸੁਰੱਖਿਆ ਬਲ ਪੂਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ।ਪੁਲਿਸ ਨੇ ਦੱਸਿਆ ਕਿ ਸੂਤਰਾਂ ਤੋਂ ਸਿਧਰਾ ਇਲਾਕੇ ‘ਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਟੀਮ ਬਣਾ ਕੇ ਘੇਰਾਬੰਦੀ ਕਰ ਦਿੱਤੀ। ਜਦੋਂ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਕੀਤੀ।ਜਾਣਕਾਰੀ ਅਨੁਸਾਰ ਅੱਤਵਾਦੀ ਇਕ ਟਰੱਕ ਵਿਚ ਨਗਰੋਟਾ ਜਾ ਰਹੇ ਸਨ ਜਦੋਂ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਸਿਧਰਾ ਪੁਲ ਨੇੜੇ ਰੋਕ ਲਿਆ। ਕੁਝ ਦਿਨ ਪਹਿਲਾਂ ਵੀ ਇਸੇ ਇਲਾਕੇ ਵਿੱਚ ਗ੍ਰੇਨੇਡ ਹਮਲਾ ਹੋਇਆ ਸੀ। ਮੁਕਾਬਲੇ ਕਾਰਨ ਸਿੱਧਰਾ ਮਾਰਗ 'ਤੇ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ।