ਅਹਿਮਦਾਬਾਦ : 28 ਦਸੰਬਰ, ਦੇਸ਼ ਕਲਿੱਕ ਬਿਓਰੋ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਹੀਰਾਬਾ ਯੂ ਐਨ ਮਹਿਤਾ ਹਸਪਤਾਲ ਦਾਖਲ ਕਰਵਾਏ ਗਏ ਹਨ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਸਪਤਾਲ ਦੇ ਡਾਇਰੈਕਟਰ ਆਰ.ਕੇ. ਪਟੇਲ ਨੇ ਇੱਕ ਸਿਹਤ ਬੁਲੇਟਿਨ ਵਿੱਚ ਕਿਹਾ, "ਹੀਰਾਬਾ ਹਸਪਤਾਲ ਵਿੱਚ ਦਾਖਲ ਹੈ ਅਤੇ ਉਸਦੀ ਹਾਲਤ ਸਥਿਰ ਹੈ।" ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਕੇ. ਕੈਲਾਸ਼ਨਾਥਨ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਪੁੱਜੇ।