Hindi English Tuesday, 06 May 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਸ਼ਹੀਦੀ ਜੋੜ ਮੇਲ ਵਿੱਚ ਸਿਹਤ ਵਿਭਾਗ ਵੱਲੋਂ ਮੈਡੀਕਲ ਸਹੂਲਤਾਂ ਸੰਬੰਧੀ ਪੁਖ਼ਤਾ ਪ੍ਰਬੰਧ: ਚੇਤਨ ਸਿੰਘ ਜੌੜਾਮਾਜਰਾ

Updated on Wednesday, December 28, 2022 17:17 PM IST


ਸ਼ਹੀਦੀ ਜੋੜ ਮੇਲ ਤੇ ਆਉਣ ਵਾਲੀ ਸੰਗਤ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਮੈਡੀਕਲ ਸਹੂਲਤਾਂ: ਚੇਤਨ ਸਿੰਘ ਜੌੜਾਮਾਜਰਾ

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸ਼ਹੀਦੀ ਜੋੜ ਮੇਲ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਚੰਡੀਗੜ੍ਹ: 28 ਦਸੰਬਰ,2022, ਦੇਸ਼ ਕਲਿੱਕ ਬਿਓਰੋ

ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ 26 ਤੋਂ 28 ਦਸੰਬਰ ਤੱਕ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਦੇਸਾਂ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਸ.ਚੇਤਨ ਸਿੰਘ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ 24 ਘੰਟੇ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

ਜੌੜਮਾਜਰਾ ਨੇ ਦੱਸਿਆ ਕਿ ਇਹ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਿਭਾਗ ਵੱਲੋਂ ਸੂਬੇ ਦੇ 9 ਹੋਰ ਜ਼ਿਲ੍ਹਿਆਂ ਵਿੱਚੋਂ  ਮੈਡੀਕਲ ਤੇ ਪੈਰਾਮੈਡੀਕਲ ਸਟਾਫ ਬੁਲਾਇਆ ਗਿਆ। ਇਸ ਤਰ੍ਹਾਂ ਲਗਭਗ ਕੁੱਲ 75 ਡਾਕਟਰ, 9 ਸਪੈਸ਼ਲਿਸਟ ਡਾਕਟਰ, 55 ਫਾਰਮੇਸੀ ਅਫਸਰ ,13 ਸਿਹਤ ਸੁਪਰਵਾਈਜ਼ਰ,  57 ਦਰਜਾ ਚਾਰ ਕਰਮਚਾਰੀ ਤੋਂ ਇਲਾਵਾ 70 ਹੋਰ ਪੈਰਾ-ਮੈਡੀਕਲ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ।  ਸੰਗਤਾਂ ਨੂੰ 24 ਘੰਟੇ ਸਿਹਤ ਸੇਵਾਵਾਂ ਦੇਣ ਲਈ 7 ਸਰਕਾਰੀ  ਅਤੇ 7 ਪ੍ਰਾਈਵੇਟ ਆਰਜ਼ੀ ਡਿਸਪੈਂਸਰੀਆਂ ਸਮੇਤ ਐਂਬੂਲੈਂਸ ਤਾਇਨਾਤ ਕੀਤੀਆਂ ਗਈਆ , ਇਹਨਾਂ ਡਿਸਪੈਂਸਰੀਆਂ ਵਿਚ ਸਭਾ ਦੇ ਵਿਚਕਾਰਲੇ ਦਿਨ 27 ਦਸੰਬਰ ਸ਼ਾਮ ਤਕ 7729 ਮਰੀਜਾਂ ਦੀ ਓ.ਪੀ. ਡੀ. ਕੀਤੀ ਗਈ ਜਦ ਕੇ 44 ਮਰੀਜਾਂ ਨੂੰ ਰੈਫਰ ਕੀਤਾ ਗਿਆ ,2 ਐਂਬੂਲੈਂਸਾਂ ਵੀ.ਵੀ.ਆਈ. ਪੀ.ਲਈ, 2 ਐਂਬੂਲੈਂਸਾਂ  ਨਗਰ ਕੀਰਤਨ ਦੇ ਅੱਗੇ-ਪਿੱਛੇ ਲਈ ਤੇ ਇਕ ਐਂਬੂਲੈਂਸ ਡਿਸਪੈਂਸਰੀਆਂ ਨੂੰ ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਦੀ ਸਪਲਾਈ ਦੇਣ ਲਈ , ਇਸ ਤਰਾਂ ਕੁੱਲ 17 ਐਂਬੂਲੰਸਾਂ ਦਾ ਪ੍ਰਬੰਧ ਕੀਤਾ ਗਿਆ।

ਇਸ ਤੋਂ ਇਲਾਵਾ ਸਰਕਾਰ ਤੇ ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਜਾਗਰੂਕ ਕਰਦੀ ਇਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਆਮ ਆਦਮੀ ਕਲੀਨਿਕ ਵੀ ਦਰਸਾਈ ਗਈ ਅਤੇ ਨੁੱਕੜ ਨਾਟਕਾਂ ਰਾਹੀਂ ਸ਼ਰਧਾਲੂਆਂ ਨੂੰ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ। ਸਭਾ ਦੌਰਾਨ   ਲੋਕਾਂ ਦੁਆਰਾ  348 ਲੰਗਰ ਲਗਾਏ ਗਏ , ਸੈਂਪਲਿੰਗ ਲਈ ਚਾਰ ਫੂਡ ਟੀਮਾਂ ਤਾਇਨਾਤ ਕੀਤੀਆਂ ਗਈਆਂ, ਇਹਨਾਂ ਲੰਗਰਾਂ ਵਿੱਚ ਵਰਤੇ ਜਾਣ ਵਾਲੇ ਪੀਣ ਵਾਲੇ ਪਾਣੀ ਨੂੰ ਸਿਹਤ ਵਿਭਾਗ  ਦੀ 16 ਮੈਂਬਰੀ ਟੀਮਾਂ ਵੱਲੋਂ ਕਲੋਰੀਨੇਟ ਕੀਤਾ ਗਿਆ , ਪਾਣੀ ਦੀ ਸੈਂਪਲਿੰਗ ਕੀਤੀ ਗਈ ਤੇ ਪਾਣੀ ਟੈਸਟ ਦੌਰਾਨ ਪੀਣ ਯੋਗ ਪਾਇਆ ਗਿਆ।ਲੰਗਰਾਂ ਦੀ ਸਾਫ ਸਫਾਈ ਅਤੇ ਕੋਵਿਡ -19 ਸਬਂਧੀ  ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਸਾਰੇ ਕੰਮ ਦੀ ਦੇਖ-ਰੇਖ ਸਿਵਲ ਸਰਜਨ ਵੱਲੋਂ ਖੁਦ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ  16 ਸੁਪਰਵਾਈਜ਼ਰੀ ਟੀਮਾਂ ਦੁਆਰਾ 24 ਘੰਟੇ ਸੁਪਰਵੀਜ਼ਨ ਕੀਤੀ ਗਈ।

ਵੀਡੀਓ

ਹੋਰ
Have something to say? Post your comment
X