ਲਹਿਰਾ ਮੁਹੱਬਤ: 29 ਦਸੰਬਰ, ਦੇਸ਼ ਕਲਿੱਕ ਬਿਓਰੋ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਬਲਿਹਾਰ ਸਿੰਘ ਕਟਾਰੀਆ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਪਵਨਦੀਪ ਸਿੰਘ, ਰਮਨਪ੍ਰੀਤ ਕੌਰ ਮਾਨ,ਜਸਪ੍ਰੀਤ ਸਿੰਘ ਗਗਨ,ਸਿਮਰਨਜੀਤ ਸਿੰਘ ਨੀਲੋਂ ਅਤੇ ਸੁਰਿੰਦਰ ਕੁਮਾਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਲਕੇ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਪੰਜਾਬ ਸਰਕਾਰ ਦੀ ਜ਼ਬਰੀ ਛਾਂਟੀ ਦੀ ਨੀਤੀ ਵਿਰੁੱਧ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਟਰਾਂ ਤੇ ਵਿਸ਼ਾਲ ਧਰਨੇ ਦੇਕੇ ਰੈਲੀਆਂ ਕਰਨ ਉਪਰੰਤ ਵੱਖ-ਵੱਖ ਸ਼ਹਿਰਾਂ ਵਿੱਚ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ,ਕਿਉਂਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਦੰਭ ਹੇਠ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦਾ ਠੇਕਾ ਰੁਜ਼ਗਾਰ ਖੋਹਣਾ ਸ਼ੁਰੂ ਕਰ ਦਿੱਤਾ ਹੈ,ਆਪ ਸਰਕਾਰ ਦੇ ਇਸ ਹਮਲੇ ਦਾ ਜ਼ਿਕਰ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਨੇ ਬਿਜਲੀ ਖੇਤਰ ਵਿੱਚ ਦੋ ਹਜ਼ਾਰ ਸਹਾਇਕ ਲਾਈਨਮੈਨਾਂ ਅਤੇ ਐੱਲ.ਡੀ.ਸੀ.ਦੀ ਬਾਹਰੋਂ ਸਿੱਧੀ ਭਰਤੀ ਕਰਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ,ਡੀ.ਸੀ.ਦਫ਼ਤਰ ਬਰਨਾਲਾ ਵਿਖੇ ਅਧੀਨ ਸੇਵਾਵਾਂ ਬੋਰਡ ਵੱਲੋੰ ਕਲਰਕਾਂ ਦੀ ਨਵੀਂ ਭਰਤੀ ਕਰਕੇ ਆਊਟਸੋਰਸ਼ਡ ਕਲਰਕਾਂ ਅਤੇ ਵੇਰਕਾ ਮਿਲਕ ਪਲਾਂਟਾਂ ਵਿੱਚ ਪੱਕੀ ਭਰਤੀ ਕਰਕੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ,ਇਹ ਠੇਕਾ ਮੁਲਾਜ਼ਮਾਂ ਨਾਲ ਸਰਾਸ਼ਰ ਬੇਇਨਸਾਫ਼ੀ ਹੈ ਜਿਸ ਵਿਰੁੱਧ ਸੰਘਰਸ਼ ਕਰਨਾ ਠੇਕਾ ਮੁਲਾਜ਼ਮਾਂ ਦੀ ਮਜਬੂਰੀ ਬਣੀ ਹੈ ਜਿਸ ਲਈ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੈ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਸੰਘਰਸ਼ ਉਪਰੰਤ ਵੀ ਜਬਰੀ ਛਾਂਟੀਆ ਦੇ ਹੁਕਮਾਂ ਨੂੰ ਰੱਦ ਕਰਨ,ਠੇਕੇਦਾਰਾਂ ਕੰਪਨੀਆਂ ਅਤੇ ਸੁਸਾਇਟੀਆਂ ਨੂੰ ਸਰਕਾਰੀ ਵਿਭਾਗਾਂ ਵਿੱਚੋਂ ਬਾਹਰ ਕੱਢਕੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਲਿਆਕੇ ਰੈਗੂਲਰ ਕਰਨ ਦਾ ਫੈਸਲਾ ਨਾ ਕੀਤਾ ਤਾਂ ਠੇਕਾ ਮੁਲਾਜ਼ਮ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ!