ਨਵੀਂ ਦਿੱਲੀ,30 ਦਸੰਬਰ,ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਮੋਦੀ ਦੇ ਮਾਤਾ ਜੀ ਹੀਰਾਬੇਨ ਦੀ ਅੱਜ ਸ਼ੁੱਕਰਵਾਰ ਤੜਕੇ ਅਹਿਮਦਾਬਾਦ ਦੇ ਹਸਪਤਾਲ ਵਿੱਚ ਮੌਤ ਹੋ ਗਈ। ਹੀਰਾਬੇਨ 100 ਸਾਲ ਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਤਬੀਅਤ ਬੁੱਧਵਾਰ ਨੂੰ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਪਣੀ ਮਾਂ ਨੂੰ ਮਿਲਣ ਹਸਪਤਾਲ ਪਹੁੰਚੇ ਸੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਟਵੀਟ ਕਰਕੇ ਮਾਂ ਨੂੰ ਸ਼ਰਧਾਂਜਲੀ ਦਿੱਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਸ਼ਾਨਦਾਰ ਸ਼ਤਾਬਦੀ ਦਾ ਪ੍ਰਮਾਤਮਾ ਦੇ ਚਰਨਾਂ 'ਚ ਵਿਰਾਮ... ਮਾਂ ਵਿੱਚ ਮੈਂ ਹਮੇਸ਼ਾ ਤ੍ਰਿਮੂਰਤੀ ਨੂੰ ਮਹਿਸੂਸ ਕੀਤਾ ਹੈ, ਜਿਸ ਵਿੱਚ ਇੱਕ ਤਪੱਸਵੀ ਦੀ ਯਾਤਰਾ, ਇੱਕ ਨਿਰਸਵਾਰਥ ਕਰਮ ਯੋਗੀ ਦਾ ਪ੍ਰਤੀਕ ਅਤੇ ਮੁੱਲਾਂ ਪ੍ਰਤੀ ਵਚਨਬੱਧ ਜੀਵਨ ਸ਼ਾਮਲ ਰਿਹਾ ਹੈ।