ਨਵੀਂ ਦਿੱਲੀ,30 ਦਸੰਬਰ,ਦੇਸ਼ ਕਲਿਕ ਬਿਊਰੋ:
ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਰਿਸ਼ਭ ਪੰਤ ਅੱਜ ਸ਼ੁੱਕਰਵਾਰ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਏ। ਉਹ ਕਾਰ ਰਾਹੀਂ ਉਤਰਾਖੰਡ ਜਾ ਰਿਹਾ ਸੀ। ਰੁੜਕੀ ਦੇ ਨਰਸਾਨ ਬਾਰਡਰ 'ਤੇ ਹਮਾਦਪੁਰ ਨੇੜੇ ਮੋੜ 'ਤੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਰੇਲਿੰਗ ਨਾਲ ਜਾ ਟਕਰਾਈ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਕਾਰ ਪਲਟ ਗਈ। ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਪੰਤ ਨੂੰ ਇਲਾਜ ਲਈ ਦਿੱਲੀ ਭੇਜਿਆ ਜਾਵੇਗਾ।ਮੀਡੀਆ ਰਿਪੋਰਟਾਂ ਮੁਤਾਬਕ ਪੰਤ ਦੇ ਸਿਰ ਅਤੇ ਲੱਤ 'ਤੇ ਸੱਟ ਲੱਗੀ ਹੈ। ਡਾਕਟਰਾਂ ਮੁਤਾਬਕ ਰਿਸ਼ਭ ਦੀ ਹਾਲਤ ਸਥਿਰ ਹੈ। ਉਸ ਦੀ ਪਲਾਸਟਿਕ ਸਰਜਰੀ ਹੋਵੇਗੀ।ਜਾਣਕਾਰੀ ਅਨੁਸਾਰ ਰਿਸ਼ਭ ਪੰਤ ਨੂੰ ਦਿੱਲੀ ਰੋਡ 'ਤੇ ਸਕਸ਼ਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਟੀਮ ਇੰਡੀਆ ਦੇ ਸਟਾਰ ਕ੍ਰਿਕਟਰ ਰਿਸ਼ਭ ਪੰਤ ਰੁੜਕੀ ਤੋਂ ਘਰ ਪਰਤ ਰਹੇ ਸਨ, ਜਦੋਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਰੇਲਿੰਗ ਨਾਲ ਟਕਰਾ ਗਈ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ।