ਨਵੀਂ ਦਿੱਲੀ,30 ਦਸੰਬਰ,ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਪੰਜ ਤੱਤਾਂ ਵਿੱਚ ਵਿਲੀਨ ਹੋ ਗਈ। ਪੀਐਮ ਮੋਦੀ ਨੇ ਆਪਣੇ ਭਰਾ ਨਾਲ ਮਿਲ ਕੇ ਉਨ੍ਹਾਂ ਦੀ ਚਿਤਾ ਨੂੰ ਅੱਗ ਵਿਖਾਈ।ਪੀਐਮ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਸ਼ੁੱਕਰਵਾਰ ਤੜਕੇ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਹੀਰਾਬੇਨ 100 ਸਾਲ ਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਤਬੀਅਤ ਬੁੱਧਵਾਰ ਨੂੰ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ।ਅੰਤਿਮ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਆਪਣੀ ਮਾਤਾ ਦੀ ਮ੍ਰਿਤਕ ਦੇਹ ਨੂੰ ਮੋਢੇ 'ਤੇ ਚੁੱਕ ਕੇ ਗਾਂਧੀ ਨਗਰ ਸਥਿਤ ਘਰ ਤੋਂ ਰਵਾਨਾ ਹੋਏ ਸਨ। ਅੰਤਿਮ ਸਫ਼ਰ ਦੌਰਾਨ ਵੀ ਉਹ ਆਪਣੀ ਮਾਤਾ ਹੀਰਾਬੇਨ ਦੀ ਮ੍ਰਿਤਕ ਦੇਹ ਦੇ ਨੇੜੇ ਬੈਠੇ ਰਹੇ।