ਚੰਡੀਗੜ੍ਹ: 30 ਦਸੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ 56 ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਨਾਮ ਬਦਲਣ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਦੇ ਮੌਜੂਦਾ ਨਾਮ ਵਿੱਚ ਕਿਸੇ ਜਾਤੀ ਜਾਂ ਭਾਈਚਾਰੇ ਦਾ ਹਵਾਲਾ ਦਿੱਤਾ ਗਿਆ ਸੀ।
ਰਾਜ ਦੇ ਸਿੱਖਿਆ ਵਿਭਾਗ ਵੱਲੋਂ ਇਹ ਕਦਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਸੂਚੀ ਮੰਗਣ ਤੋਂ ਇੱਕ ਮਹੀਨੇ ਬਾਅਦ ਲਿਆ ਗਿਆ ਹੈ, ਜਿਨ੍ਹਾਂ ਦਾ ਨਾਂ ਕਿਸੇ ਵਿਸ਼ੇਸ਼ ਜਾਤੀ ਜਾਂ ਫਿਰਕੇ ਦੇ ਨਾਂ 'ਤੇ ਰੱਖਿਆ ਗਿਆ ਹੈ ਜਾਂ ਉਨ੍ਹਾਂ ਦੇ ਨਾਂ 'ਤੇ ਕੋਈ ਇਤਰਾਜ਼ਯੋਗ ਸ਼ਬਦ ਹੈ। ਜ਼ਿਲ੍ਹਿਆਂ ਤੋਂ ਪ੍ਰਾਪਤ ਇਨਪੁਟਸ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਅਨੁਸਾਰ ਅਜਿਹੇ 56 ਪ੍ਰਾਇਮਰੀ ਸਕੂਲਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਨੂੰ ਜਾਤੀ ਜਾਂ ਫਿਰਕੇ ਦਾ ਹਵਾਲਾ ਛੱਡ ਕੇ ਨਵਾਂ ਨਾਂ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ।