ਨਵੀਂ ਦਿੱਲੀ,1 ਜਨਵਰੀ,ਦੇਸ਼ ਕਲਿਕ ਬਿਊਰੋ:
ਦਿੱਲੀ ਵਿੱਚ ਇੱਕ ਵਾਰ ਫਿਰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦਿੱਲੀ ਦੇ ਗ੍ਰੇਟਰ ਕੈਲਾਸ਼-2 ਸਥਿਤ ਇੱਕ ਨਰਸਿੰਗ ਹੋਮ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।ਫਾਇਰ ਵਿਭਾਗ ਅਨੁਸਾਰ ਸਵੇਰੇ 5.14 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਪੁਲਿਸ ਅਤੇ ਫਾਇਰ ਵਿਭਾਗ ਨੇ ਛੇ ਲੋਕਾਂ ਨੂੰ ਬਚਾਇਆ ਹੈ।ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।ਪੁਲਿਸ ਟੀਮ ਜਾਂਚ ਕਰ ਰਹੀ ਹੈ।