ਨਵੀਂ ਦਿੱਲੀ: 2 ਜਨਵਰੀ, ਦੇਸ਼ ਕਲਿੱਕ ਬਿਓਰੋ
ਨਵੰਬਰ 2016 ‘ਚ ਕੀਤੀ ਨੋਟਬੰਦੀ ਦੇ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਇਆ ਜਾ ਸਕਦਾ ਹੈ।
ਨੋਟਬੰਦੀ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ 58 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚ ਦਲੀਲ ਦਿੱਤੀ ਗਈ ਸੀ ਕਿ ਇਹ ਸਰਕਾਰ ਦਾ ਵਿਚਾਰਿਆ ਫੈਸਲਾ ਨਹੀਂ ਹੈ ਅਤੇ ਅਦਾਲਤ ਨੂੰ ਇਸ ਨੂੰ ਰੱਦ ਕਰ ਦੇਣਾ ਚਾਹੀਦਾ ਹੈ।
ਜਸਟਿਸ ਐਸਏ ਨਜ਼ੀਰ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸਰਦੀਆਂ ਦੀ ਛੁੱਟੀ ਤੋਂ ਪਹਿਲਾਂ ਦਲੀਲਾਂ ਸੁਣੀਆਂ ਅਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ।
ਵਿਰੋਧੀ ਧਿਰ ਦਾ ਦੋਸ਼ ਹੈ ਕਿ ਨੋਟਬੰਦੀ ਸਰਕਾਰ ਦੀ ਨਾਕਾਮੀ ਸੀ, ਜਿਸ ਨਾਲ ਕਾਰੋਬਾਰ ਤਬਾਹ ਹੋ ਰਹੇ ਸਨ ਅਤੇ ਨੌਕਰੀਆਂ ਖਤਮ ਹੋ ਰਹੀਆਂ ਸਨ।